ਸੰਘਣੀ ਧੁੰਦ ਕਰਕੇ ਜਲੰਧਰ-ਪਠਾਨਕੋਟ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ, ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਦੀ ਮੌਤ..
Punjab Road Accident
Punjab Road Accident
ਜਲੰਧਰ-ਪਠਾਨਕੋਟ ਹਾਈਵੇ ‘ਤੇ ਪਿੰਡ ਈਮਾ ਮਾਂਗਟ ਨੇੜੇ ਸੰਘਣੀ ਧੁੰਦ ਕਰਕੇ ਵੱਡਾ ਹਾਦਸਾ ਵਾਪਰ ਗਿਆ। ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਪੀਏਪੀ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6:30 ਵਜੇ ਵਾਪਰਿਆ। ਜਦੋਂ ਬੱਸ ਮੁਕੇਰੀਆਂ ਨੇੜੇ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਬੱਸ ਦੀ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ।
READ ALSO:ਠੰਡ ਨੇ ਤੋੜਿਆ ਪਿਛਲੇ 9 ਸਾਲਾਂ ਦਾ ਰਿਕਾਰਡ, ਅਗਲੇ 4-5 ਦਿਨ ਤੱਕ ਠੰਡ ਤੋਂ ਨਹੀਂ ਮਿਲੇਗੀ ਰਾਹਤ
ਚਸ਼ਮਦੀਦਾਂ ਮੁਤਾਬਕ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹਾਲਤ ਵਿੱਚ ਬੱਸ ਵਿੱਚ ਫਸੇ ਹੋਏ ਸਨ। ਉਨ੍ਹਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 30 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ
Punjab Road Accident