Punjab Roadways Strike
ਚੰਡੀਗੜ੍ਹ
08 ਅਗਸਤ 2023
ਮਲਕ ਸਿੰਘ ਘੁੰਮਣ
ਜੇਕਰ ਤੁਸੀਂ ਪੰਜਾਬ ਸਰਕਾਰ ਦੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਸਮੂਹ ਮੁਲਾਜ਼ਮ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।
ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਆਬਕਾਰੀ ਨੀਤੀ ‘ਤੇ ਹਰਸਿਮਰਤ ਕੌਰ ਬਾਦਲ ਨੇ ਚੱਕੇ ਸਵਾਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਂਚ ਕਰਨ ਲਈ ਲਿਖਿਆ ਪੱਤਰ
ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜਿਨ੍ਹਾਂ ਨੇ 1 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਸਗੋਂ ਵਿਭਾਗ ਵਿੱਚ ਸਿੱਧੀ ਪੱਕੀ ਭਰਤੀ ਹੋਵੇਗੀ।Punjab Roadways Strike
ਪਰ ਹੁਣ ਵੀ ਆਊਟਸੋਰਸ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਨਮਰਜ਼ੀ ‘ਤੇ ਰੋਕ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਸਥਿਤੀਆਂ ਨੂੰ ਵੀ ਸੁਧਾਰਨਾ ਚਾਹੀਦਾ ਹੈ। ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ 400 ਦੇ ਕਰੀਬ ਮੁਲਾਜ਼ਮਾਂ ਦੀਆਂ ਸੂਚੀਆਂ ਬਹਾਲ ਕੀਤੀਆਂ ਜਾਣ।Punjab Roadways Strike