Punjab School Timings Changed
ਸੂਬੇ ‘ਚ ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।
Read Also : ਦੀਵਾਲੀ ਤੋਂ ਪਹਿਲਾਂ ਹਰਿਆਣਾ ‘ਚ 4 ਟਰੇਨਾਂ ਰੱਦ: 6 ਦੇ ਬਦਲੇ ਰੂਟ
1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।
Punjab School Timings Changed