Punjab Shiromani Akali Dal
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਇਸ ਵਿੱਚ ਚੰਡੀਗੜ੍ਹ ਅਤੇ ਪੰਜਾਬ ਦੀਆਂ 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਹਰਦੇਵ ਸਿੰਘ ਸੈਣੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਹਰ ਸੋਹਣ ਸਿੰਘ ਠੰਡਲ ਅਤੇ ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਮਹਿੰਦਰ ਸਿੰਘ ਕੇਪੀ ਸੋਮਵਾਰ ਨੂੰ ਹੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਕੇਪੀ ਨੂੰ ਮਨਾਉਣ ਲਈ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਪੁੱਜੇ ਸਨ ਪਰ ਗੱਲ ਸਿਰੇ ਨਹੀਂ ਚੜ੍ਹੀ।
READ ALSO : ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ
ਇਸ ਤੋਂ ਪਹਿਲਾਂ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵਿਸਾਖੀ ਵਾਲੇ ਦਿਨ 7 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਹਨ।
Punjab Shiromani Akali Dal