Friday, January 10, 2025

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ 

Date:

ਚੰਡੀਗੜ੍ਹ, 15 ਮਾਰਚ:

ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਇਹ ਜਾਣਕਾਰੀ ਇੱਥੇ ਸ਼ੁੱਕਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ਼ੌਰਤਲਬ ਹੈ ਕਿ ਸਾਈਬਰ ਕ੍ਰਾਈਮ ਦੀ ਚੁਣੌਤੀ ਨੂੰ ਪ੍ਰਭਾਵੀ ਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਪਛਾਣਦੇ ਹੋਏ, ਪੰਜਾਬ ਪੁਲਿਸ  ਨੇ ਆਪਣੀ ਸਾਈਬਰ ਕ੍ਰਾਈਮ ਜਾਂਚ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ  ਨੂੰ ਹੋਰ  ਬਿਹਤਰ ਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁÇਲੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ।  

ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤਿ-ਆਧੁਨਿਕ ਟੈਕਨਾਲੋਜੀ ਨਾਲ ਲੈਸ ਹੋਣਗੇ ਅਤੇ ਸਟਾਫ਼ ਵਿੱਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਿਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ  ਜਾਵੇਗਾ। ਇਹ ਪੁਲਿਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐਸਐਸਪੀ/ਸੀਪੀ ਦੀ ਨਿਗਰਾਨੀ ਵਿੱਚ ਕੰਮ ਕਰਨਗੇ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਦੁਆਰਾ ਸਮੁੱਚੀ ਨਜ਼ਰ-ਸਾਨੀ ਵਿੱਚ ਕੰਮ ਕਰਨਗੇ। ਫਿਲਹਾਲ, ਰਾਜ ਵਿੱਚ ਇੱਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਕਾਰਜਸ਼ੀਲ ਹੈ, ਜਿਸ ਨੂੰ 2009 ਵਿੱਚ ਨੋਟੀਫਾਈ ਕੀਤਾ ਗਿਆ ਸੀ।

ਡੀਜੀਪੀ ਨੇ ਅੱਗੇ ਦੱਸਿਆ ਕਿ ਸਾਈਬਰ ਕ੍ਰਾਈਮ ਜਾਂਚ ਵਿੱਚ ਪੁਲਿਸ ਦੀ ਕਾਬਲੀਅਤ ਤੇ ਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਨੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਵਿਖੇ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਕੇਂਦਰ (ਡੀਆਈਟੀਏਸੀ ਲੈਬ) ਅਤੇ ਜ਼ਿਲ੍ਹਾ ਪੱਧਰ ’ਤੇ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਤੇ ਟੈਕਨੀਕਲ ਸਪੋਰਟ ਯੂਨਿਟਸ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਦੇ ਫੰਡ ਵੀ ਮਨਜ਼ੂਰ ਕੀਤੇ ਹਨ। 

ਉਨ੍ਹਾਂ ਕਿਹਾ ਕਿ ਨਵੀਨਤਮ ਸਾਫ਼ਟਵੇਅਰ ਫੋਰੈਂਸਿਕ ਟੂਲਸ ਦੀ ਵਰਤੋਂ ਨਾਲ ਚਾਈਲਡ ਸੈਕਸੂਅਲ ਐਸਾਲਟ ਮਟੀਰੀਅਲ (ਸੀ.ਐਸ.ਏ.ਐਮ.), ਜੀ.ਪੀ.ਐਸ. ਡਾਟਾ ਰਿਕਵਰੀ, ਆਈ.ਓ.ਐਸ/ਐਂਡਰਾਇਡ ਪਾਸਵਰਡ ਬ੍ਰੇਕਿੰਗ, ਕਲਾਉਡ ਡਾਟਾ ਰਿਕਵਰੀ, ਡਰੋਨ ਫੋਰੈਂਸਿਕਸ ਅਤੇ ਕ੍ਰਿਪਟੋਕਰੰਸੀ ਦੇ ਕੇਸਾਂ ਨਾਲ ਨਜਿੱਠਣ ਵਿੱਚ ਪੰਜਾਬ ਪੁਲਿਸ ਦੀ ਸਮਰੱਥਾ ਵਧੇਗੀ।

ਹੋਰ ਵੇਰਵੇ ਦਿੰਦਿਆਂ ਏਡੀਜੀਪੀ (ਸਾਈਬਰ ਕ੍ਰਾਈਮ) ਵੀ. ਨੀਰਜਾ ਨੇ ਕਿਹਾ ਕਿ ਅਪਰਾਧੀ ਆਨਲਾਈਨ ਬੁਨਿਆਦੀ ਢਾਂਚੇ ਵਿਚਲੀਆਂ ਖਾਮੀਆਂ ਦਾ ਫਾਇਦਾ ਉਠਾਉਣ ਲਈ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ  ਇਨ੍ਹਾਂ ਅਪਰਾਧਾਂ ਦੇ ਸ਼ਿਕਾਰ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੌਜਵਾਨ ਅਤੇ ਸੀਨੀਅਰ ਸਿਟੀਜ਼ਨ ਵੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਨਾਲ ਸਾਈਬਰ ਕ੍ਰਾਈਮ ਨਾਲ ਨਜਿੱਠਣ ਵਿਚ ਕਾਫੀ ਮਦਦ ਮਿਲੇਗੀ।

ਜ਼ਿਕਰਯੋਗ ਹੈ ਕਿ ਆਨਲਾਈਨ ਵਿੱਤੀ ਧੋਖਾਧੜੀ ਸਬੰਧੀ ਕਾਲਾਂ ਸੁਣਨ ਅਤੇ ਐਨ.ਸੀ.ਆਰ.ਪੀ. ਪੋਰਟਲ ’ਤੇ ਰਿਪੋਰਟਾਂ ਪ੍ਰਾਪਤ ਕਰਨ ਲਈ ਹੈਲਪਲਾਈਨ 1930 ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ 24*7 ਕਾਰਜਸ਼ੀਲ ਹੈ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...