Friday, December 27, 2024

ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼

Date:

ਇਸ ਕਦਮ ਦਾ ਉਦੇਸ਼ ਜੌਬ ਪੋਰਟਲ ‘ਤੇ ਹੁਨਰਮੰਦ ਕਾਮਿਆਂ ਸਬੰਧੀ ਡੇਟਾ ਦੀ ਰੀਅਲ ਟਾਈਮ ਅਪਡੇਸ਼ਨ ਯਕੀਨੀ ਬਣਾਉਣਾ: ਰੋਜ਼ਗਾਰ ਉਤਪਤੀ ਮੰਤਰੀ

Also Read : ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਤੇ ਉਸਦਾ ਡਰਾਈਵਰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ।

ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ ‘ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਬਾਰੇ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ ‘ਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ।

ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ ‘ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ ਉਤੇ ਰਜਿਸਟਰਡ ਕਾਮਿਆਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ ।

ਇਸ ਦੌਰਾਨ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (ਐਨ.ਏ.ਪੀ.) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਨਾਮ ਦਰਜ ਕਰਵਾਇਆ ਗਿਆ ਹੈ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਸ੍ਰੀ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਪੀ.ਐਸ.ਖਰਬੰਦਾ ਅਤੇ ਐਮ.ਡੀ ਇਨਫੋਟੈਕ ਸ੍ਰੀ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...