ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ।

ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

Also Read : ਪੰਜਾਬ ਚ ਮੌਸਮ ਨੇ ਬਦਲਿਆ ਆਪਣਾ ਮਿਜ਼ਾਜ , ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Tags: news punjab

Related Posts

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ