ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਸਤੰਬਰ:  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. […]

ਚੰਡੀਗੜ੍ਹ, 13 ਸਤੰਬਰ:  

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ ਕਰ ਲਈ ਸੀ। ਕਈ ਕਿਤਾਬਾਂ ਦੇ ਲੇਖਕ ਸ੍ਰੀ ਯੇਚੂਰੀ ਸਾਲ 1992 ਤੋਂ ਸੀ.ਪੀ.ਆਈ. (ਐਮ) ਦੇ ਪੋਲਿਟ ਬਿਊਰੋ ਮੈਂਬਰ ਅਤੇ ਸਾਲ 2015 ਤੋਂ ਹੁਣ ਤੱਕ ਜਨਰਲ ਸਕੱਤਰ ਰਹੇ। ਉਹ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹੇ।

ਸਪੀਕਰ ਨੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਖੇਤਰ ਵਿੱਚ ਸ਼੍ਰੀ ਯੇਚੁਰੀ ਦੇ ਪ੍ਰਭਾਵਸ਼ਾਲੀ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸ੍ਰੀ ਸੀਤਾਰਾਮ ਯੇਚੁਰੀ (72) ਨੂੰ ਨਮੂਨੀਆ ਹੋਣ ਕਾਰਨ 19 ਅਗਸਤ 2024 ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸ੍ਰੀ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦਾ ਸਰੀਰ ਅਧਿਆਪਨ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼, ਨਵੀਂ ਦਿੱਲੀ ਨੂੰ ਦਾਨ ਕਰ ਦਿੱਤਾ ਹੈ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।  

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ