Wednesday, January 8, 2025

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

Date:

ਚੰਡੀਗੜ੍ਹ, 28 ਜਨਵਰੀ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...