ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 3 ਸਤੰਬਰ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ […]

ਚੰਡੀਗੜ੍ਹ, 3 ਸਤੰਬਰ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

“ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ ‘ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Tags:

Latest

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ
ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ