Saturday, December 28, 2024

ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜ਼ਾਰੀ..

Date:

PUNJAB Weather Today

ਪੰਜਾਬ ਵਿੱਚ ਅੰਮ੍ਰਿਤਸਰ-ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਵਿੱਚ ਸਵੇਰੇ ਧੁੰਦ ਛਾਈ ਹੋਈ ਹੈ। ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਬੱਦਲ ਛਾਏ ਰਹਿਣਗੇ। ਸ਼ੀਤ ਲਹਿਰ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲੇਗੀ।

ਦੂਜੇ ਪਾਸੇ ਹਰਿਆਣਾ ‘ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ। ਅੱਜ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।

ਮੌਸਮ ਵਿਭਾਗ (IMD) ਨੇ ਪੰਜਾਬ ਸਣੇ ਕਈ ਰਾਜਾਂ ਵਿੱਚ 31 ਜਨਵਰੀ ਤੋਂ 4 ਫਰਵਰੀ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲਾ ਇਕ ਹਫ਼ਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੋ ਪੜਾਵਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ 30 ਜਨਵਰੀ ਤੋਂ 1 ਫਰਵਰੀ ਤੇ 3-4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

READ ALSO:ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ। ਉਥੇ ਹੀ ਜਲੰਧਰ, ਲੁਧਿਆਣਾ ਤੇ ਮੋਹਾਲੀ ਵਿੱਚ ਵੀ ਬੱਦਲਵਾਈ ਰਹੇਗੀ। ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ ਲੜੀਵਾਰ 10 ਤੋਂ 14, 10 ਤੋਂ 17 ਤੇ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦਾ ਫਤਹਿਗੜ੍ਹ ਸਾਹਿਬ ਤੇ ਹਰਿਆਣਾ ਦਾ ਪੰਚਕੂਲਾ ਸਭ ਤੋਂ ਠੰਢੇ ਸ਼ਹਿਰ ਰਹੇ।

PUNJAB Weather Today

Share post:

Subscribe

spot_imgspot_img

Popular

More like this
Related