Sunday, December 29, 2024

ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਮੌਸਮ ਦਾ ਤਾਜ਼ਾ ਅਲਰਟ ਹੋਇਆ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Date:

Punjab Weather Today

ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 4 ਫਰਵਰੀ ਨੂੰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ। ਬਿਜਲੀ ਗਰਜਨ ਦੇ ਨਾਲ-ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਤਪਾ, ਮੁਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਤੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਨਿਹਾਲ ਸਿੰਘਵਾਲਾ ਵਿਚ ਗਰਜ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇਸ ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਦੋ ਦਿਨ ਪਹਿਲਾਂ ਤੇਜ਼ ਹਵਾਵਾਂ ਦੇ ਨਾਲ ਗੜੇ ਪੈਣ ਕਰਕੇ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚਿਤਾਵਨੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

READ ALSO:ਚਿਲੀ ‘ਚ 2010 ਦੇ ਭੂਚਾਲ ਤੋਂ ਬਾਅਦ ਆਈ ਸਭ ਤੋਂ ਭਿਆਨਕ ਤਬਾਹੀ, ਜੰਗਲ ‘ਚ ਲੱਗੀ ਅੱਗ ਨਾਲ ਹੁਣ ਤੱਕ 112 ਲੋਕਾਂ ਦੀ ਮੌਤ; ਸੈਂਕੜੇ..

ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਦਾ ਅਲਰਟਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ‘ਚ ਅਗਲੇ ਦੋ ਦਿਨਾਂ ਲਈ ਬਰਫਬਾਰੀ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਕਿ ਇਸ ਦੌਰਾਨ ਬਹੁਤੀਆਂ ਥਾਵਾਂ ‘ਤੇ ਦਰਮਿਆਨੀ ਬਰਫਬਾਰੀ ਜਦਕਿ ਦੂਰ-ਦਰਾਜ ਦੇ ਇਲਾਕਿਆਂ ਤੇ ਉੱਚੇ ਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਨਾਲ ਹੀ ਸੂਬੇ ‘ਚ 6 ਫਰਵਰੀ ਤੱਕ ਹੇਠਲੇ ਇਲਾਕਿਆਂ ‘ਚ ਹਨੇਰੀ ਚੱਲਣ ਤੇ ਗੜੇ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਬਰਫਬਾਰੀ ਕਾਰਨ ਹਿਮਾਚਲ ਪ੍ਰਦੇਸ਼ ‘ਚ ਚਾਰ ਕੌਮੀ ਮਾਰਗਾਂ ਸਮੇਤ ਕੁੱਲ 485 ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ। ਸ਼ਿਮਲਾ ‘ਚ ਅੱਜ ਤਾਜ਼ਾ ਬਰਫਬਾਰੀ ਹੋਈ ਹੈ। ਦੂਜੇ ਪਾਸੇ ਸ੍ਰੀਨਗਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ‘ਚ ਅੱਜ ਬਰਫਬਾਰੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਘਾਟੀ ‘ਚ ਦਰਮਿਆਨੀ ਤੋਂ ਭਾਰੀ ਬਰਫਬਾਰੀ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।

Punjab Weather Today

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...