Thursday, January 9, 2025

ਪੰਜਾਬ ‘ਚ ਮੌਸਮ ਮੁੜ ਲਵੇਗਾ ਕਰਵਟ, 18 ਤੋਂ 21 ਫਰਵਰੀ ਤੱਕ ਬਾਰਸ਼ ਦਾ ਅਲਰਟ

Date:

Punjab Weather Today

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਬਾਰਸ਼ ਤੇ ਗਰਜ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੀਂਹ ਨਾਲ ਪਹਿਲਾਂ ਵਾਂਗ ਠੰਢ ਵਧ ਸਕਦੀ ਹੈ।ਹਾਸਲ ਜਾਣਕਾਰੀ ਮੁਤਾਬਕ 17 ਫਰਵਰੀ ਤੋਂ ਨਵੇਂ ਵੈਸਟਰਨ ਡਿਸਟਰਬੈਂਸ ਦੇ ਆਉਣ ਨਾਲ ਸੂਬੇ ‘ਚ ਮੌਸਮ ਦਾ ਪੈਟਰਨ ਫਿਰ ਤੋਂ ਬਦਲ ਜਾਵੇਗਾ।ਮੌਸਮ ਵਿਭਾਗ ਅਨੁਸਾਰ 18 ਫਰਵਰੀ ਤੋਂ ਮੌਸਮ ਬਦਲੇਗਾ। ਇਹ ਅਸਰ 21 ਫਰਵਰੀ ਤੱਕ ਰਹਿ ਸਕਦਾ ਹੈ। ਇਸ ਨਾਲ ਪੰਜਾਬ ਦੇ ਕਈ ਹਿੱਸਿਆਂ ‘ਚ ਬਾਰਸ਼ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ 18 ਫਰਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਸ਼ ਹੋਵੇਗੀ, ਪਰ 19 ਤੋਂ 21 ਫਰਵਰੀ ਤੱਕ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਬਾਰਸ਼ ਹੋਵੇਗੀ। ਖਾਸ ਤੌਰ ‘ਤੇ 19 ਫਰਵਰੀ ਨੂੰ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।
ਹਾਲਾਂਕਿ 16 ਤੇ 17 ਫਰਵਰੀ ਨੂੰ ਮੌਸਮ ਸਾਫ ਰਹੇਗਾ ਤੇ ਤਾਪਮਾਨ ਵਧੇਗਾ। ਪਿਛਲੇ ਦਿਨ ਸਾਰੇ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ ਤੇ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ। ਫਰੀਦਕੋਟ ਦਾ ਦਿਨ ਦਾ ਸਭ ਤੋਂ ਵੱਧ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਰਾਤ ਦਾ ਤਾਪਮਾਨ 4.4 ਡਿਗਰੀ ਸੈਲਸੀਅਸ (ਆਮ ਤੋਂ 4.4 ਡਿਗਰੀ ਘੱਟ) ਰਿਹਾ।ਉਧਰ ਹਰਿਆਣਾ ਵਿੱਚ ਵੀ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 19 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ 5 ਤੋਂ ਵੱਧ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਖ਼ਰਾਬ ਮੌਸਮ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।

READ ALSO : ਕਿਸਾਨ ਅੰਦੋਲਨ ਵਿਚਾਲੇ ਅੱਜ ਭਾਰਤ ਬੰਦ, ਪੰਜਾਬ ਤੋਂ ਦਿੱਲੀ ਤੱਕ ਹਲਚਲ… ਸਕੂਲ, ਦਫ਼ਤਰ ਤੇ ਬੈਂਕ ਵੀ ਰਹਿਣਗੇ ਬੰਦ?

ਮੌਸਮ ਵਿਭਾਗ ਦੇ ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਦੌਰਾਨ ਤਾਪਮਾਨ ਵਿੱਚ ਇੱਕ ਵਾਰ ਫਿਰ ਗਿਰਾਵਟ ਆ ਸਕਦੀ ਹੈ। ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਕਾਰਨ ਸ਼ੁੱਕਰਵਾਰ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਮਾਹਿਰਾਂ ਨੇ ਕੱਲ੍ਹ ਰਾਤ ਤੋਂ ਚੰਡੀਗੜ੍ਹ ਸਮੇਤ ਪੰਚਕੂਲਾ, ਅੰਬਾਲਾ,ਕੁਰੂਕਸ਼ੇਤਰ, ਕੈਥਲ ਤੇ ਕਰਨਾਲ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ।

Punjab Weather Today

Share post:

Subscribe

spot_imgspot_img

Popular

More like this
Related

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ...

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ...

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ...