ਪੰਜਾਬ’ਚ ਸੰਘਣੀ ਧੁੰਦ ਨਾਲ ਘਟੀ ਰਫ਼ਤਾਰ, ਉਡਾਣਾਂ ਅਤੇ ਟਰੇਨਾਂ ਵੀ ਹੋ ਰਹੀਆਂ ਹਨ ਪ੍ਰਭਾਵਿਤ

Punjab Weather Update

Punjab Weather Update

 ਪੰਜਾਬ ਵਿੱਚ ਲਗਾਤਾਰ ਠੰਡ ਲਗਾਤਾਰ ਵੱਧ ਰਹੀ ਹੈ।  ਉੱਤਰੀ ਭਾਰਤ ਵਿੱਚ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਦਿਨ ਭਰ ਠੰਢ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਨੂੰ ਪਾਰਾ ਡਿੱਗ ਹੋਰ ਵੀ ਜ਼ਿਆਦਾ ਡਿੱਗ ਜਾਂਦਾ ਹੈ। ਸੀਤ ਲਹਿਰ ਦਾ ਅਸਰ ਲਗਾਤਰਾ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਵਿੱਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਵੀ ਧੁੰਦ ਨਾਲ ਹੋ ਗਈ ਹੈ, ਜੋ 6 ਜਨਵਰੀ ਤੱਕ ਜਾਰੀ ਰਹੇਗੀ। ਅੱਜ ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ  ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ ਜਦੋਂ ਕਿ ਪੂਰਬੀ ਅਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

ਇਸ ਕਾਰਨ ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ 2.3 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਬੀਤੇ ਦਿਨੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਨਵਾਂਸ਼ਹਿਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ।  ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿੱਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ।

READ ALSO:ਹਰਿਆਣਾ ‘ਚ ਸਾਬਕਾ ਵਿਧਾਇਕ ਤੇ ਉਨ੍ਹਾਂ ਦੇ ਕਰੀਬੀਆਂ ‘ਤੇ ED ਦਾ ਛਾਪਾ: 5 ਕਰੋੜ ਦੀ ਨਕਦੀ ਤੇ ਸੋਨਾ ਬਰਾਮਦ…

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਐਲਾਨਿਆ ਹੈ, 7 ਜਨਵਰੀ ਤੋਂ ਬਾਅਦ ਬੱਦਲਵਾਈ ਅਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।  ਸੰਘਣੀ ਧੁੰਦ ਕਾਰਨ  ਸਵੇਰ ਵੇਲੇ ਹਰ ਪਾਸੇ ਵਿਜ਼ੀਬਿਲਟੀ ਜ਼ੀਰੋ ਹੈ। ਇਸ ਕਾਰਨ ਇੱਥੇ ਪੁੱਜਣ ਵਾਲੀਆਂ ਉਡਾਣਾਂ 2 ਤੋਂ 6 ਘੰਟੇ ਦੇਰੀ ਨਾਲ ਪੁੱਜ ਰਹੀਆਂ ਹਨ। ਇੰਨਾ ਹੀ ਨਹੀਂ ਧੁੰਦ ਦੇ ਕਹਿਰ ਕਾਰਨ 25 ਤੋਂ ਵੱਧ ਰੇਲ ਗੱਡੀਆਂ ਦੇਰੀ ਨਾਲ ਪੰਜਾਬ ਪੁੱਜੀਆਂ। ਰੇਲਵੇ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜ਼ਿਆਦਾਤਰ ਟਰੇਨਾਂ ਚਾਰ ਤੋਂ ਪੰਜ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਹਵਾਈ ਅੱਡੇ ਤੋਂ 40 ਉਡਾਣਾਂ 20 ਮਿੰਟ ਤੋਂ ਚਾਰ ਘੰਟੇ ਲੇਟ ਹੋਈਆਂ। ਇਸ ਤੋਂ ਇਲਾਵਾ ਸਵੇਰੇ 5:55 ਵਜੇ ਪੁਣੇ ਜਾਣ ਵਾਲੀ ਫਲਾਈਟ ਨੂੰ ਵੀ ਰੱਦ ਕਰਨਾ ਪਿਆ।

Punjab Weather Update

[wpadcenter_ad id='4448' align='none']