Saturday, January 18, 2025

ਪੰਜਾਬ-ਚੰਡੀਗੜ੍ਹ ‘ਚ 7 ਦਿਨ ਮੌਸਮ ਰਹੇਗਾ ਖੁਸ਼ਕ, ਜਾਣੋ ਆਪਣੇ ਸ਼ਹਿਰ ਦਾ ਹਾਲ

Date:

Punjab Weather Update

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਿਨੋ- ਦਿਨ ਬਦਲ ਰਿਹਾ ਹੈ। ਦਰਅਸਲ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ ਹੋਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਹੈ।

ਤਾਜ਼ਾ ਬਰਫਬਾਰੀ ਤੋਂ ਬਾਅਦ ਆਉਣ ਵਾਲੇ ਦਿਨਾਂ ‘ਚ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ (Chandigarh Weather Update) ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ।

ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ ‘ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਘਟਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਹੋਰ ਸ਼ਹਿਰਾਂ ਵਿੱਚ ਇਹ 100 ਤੋਂ 200 ਦੇ ਵਿਚਕਾਰ ਹੈ।

Read Also : ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

ਪਰ ਚੰਡੀਗੜ੍ਹ ‘ਚ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਹਵਾ ਦੀ ਦਿਸ਼ਾ ਪੱਛਮ ਵੱਲ ਹੋਣ ਕਾਰਨ ਹਵਾ ਪ੍ਰਦੂਸ਼ਣ ਵਿੱਚ ਮਾਮੂਲੀ ਤਬਦੀਲੀ ਆਈ ਹੈ। ਚੰਡੀਗੜ੍ਹ ਵਿੱਚ AQI 200 ਤੋਂ ਹੇਠਾਂ ਬਣਿਆ ਹੋਇਆ ਹੈ।

Punjab Weather Update

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...