Sunday, January 5, 2025

ਪੰਜਾਬ ‘ਚ ਫਿਰ ਪਵੇਗਾ ਮੀਂਹ ! ਪਵੇਗੀ ਕੜਾਕੇ ਦੀ ਠੰਡ , ਧੁੰਦ ਦਾ ਅਲਰਟ ਜਾਰੀ

Date:

Punjab Weather Update

ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨਾਂ ਤੋਂ ਧੁੱਪ ਨਾ ਨਿਕਲਣ ਕਰਕੇ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਪਰ 4 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੋਵੇਗੀ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਹਾਲਾਤ ਆਮ ਰਹਿਣ ਵਾਲੇ ਹਨ ਅਤੇ ਇੱਥੇ ਮੌਸਮ ਆਮ ਵਾਂਗ ਰਹੇਗਾ।

ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ ਅਤੇ ਮੌਸਮ ਵਿਭਾਗ ਨੇ ਕਿਸੇ ਹੋਰ ਜ਼ਿਲ੍ਹੇ ਲਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

4 ਜਨਵਰੀ ਨੂੰ ਇੱਕ ਹੋਰ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ। ਇਹ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ ਨੂੰ ਵੀ ਪ੍ਰਭਾਵਿਤ ਕਰੇਗਾ। 4 ਜਨਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Read Also : 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਦੇ ਨਾਲ ਹੀ 5-6 ਜਨਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਪੱਛਮੀ ਗੜਬੜੀ ਜ਼ੋਰ ਫੜਦੀ ਹੈ ਤਾਂ ਇਹ ਸਾਲ ਦੀ ਪਹਿਲੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਦਸੰਬਰ ਮਹੀਨੇ ਵਿੱਚ ਪੰਜਾਬ ਵਿੱਚ ਆਮ ਨਾਲੋਂ 126 ਫੀਸਦੀ ਵੱਧ ਮੀਂਹ ਪਿਆ ਹੈ। ਆਮ ਤੌਰ ‘ਤੇ ਦਸੰਬਰ ਮਹੀਨੇ ਵਿੱਚ 10.9 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਸਾਲ ਹੁਣ ਤੱਕ 24.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

ਪੰਜਾਬ ਵਿੱਚ 34 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ। ਦਸੰਬਰ ‘ਚ ਹੋਈ ਬਾਰਿਸ਼ ਤੋਂ ਬਾਅਦ ਕਿਸਾਨ ਕਾਫੀ ਖੁਸ਼ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਦਸੰਬਰ-ਜਨਵਰੀ ਵਿੱਚ ਪੈਣ ਵਾਲਾ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਵਧੀਆ ਹੈ। ਇਸ ਕਾਰਨ ਕਣਕ ਦੀ ਫ਼ਸਲ ਸੁੱਕੇਗੀ ਨਹੀਂ ਅਤੇ ਵਧੀਆ ਰਹੇਗੀ।

Punjab Weather Update

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related