PUNJAB Weather Update
ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰਾ ਉੱਤਰ ਭਾਰਤ ਇਸ ਸਮੇਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਿਹਾ ਹੈ।ਪੰਜਾਬ ਦਾ ਮੈਦਾਨੀ ਇਲਾਕਾ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲੋਂ ਵੀ ਠੰਢਾ ਰਿਹਾ ਹੈ। ਦਿਨ ਸਮੇਂ ਪੰਜਾਬ ਦੇ ਸਾਰੇ ਸ਼ਹਿਰ ਸ਼ਿਮਲੇ ਨਾਲੋਂ ਵੀ ਠੰਢੇ ਰਹੇ, ਜਿੱਥੇ ਤਾਪਮਾਨ ਆਮ ਨਾਲੋਂ 11.2 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ।
ਸ਼ਿਮਲੇ ’ਚ ਦਿਨ ਦਾ ਤਾਪਮਾਨ 12 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸ਼ਹਿਰ ਸਭ ਤੋਂ ਠੰਢੇ ਰਹੇ ਜਿੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਤੇ ਠੰਢੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਕੜਾਕੇ ਦੀ ਠੰਢ ਦੇ ਚੱਲਦਿਆਂ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਤੇ ਕੇਂਦਰੀ ਭਾਰਤ ਵਿੱਚ ਅਗਲੇ ਦੋ ਦਿਨ ਗਰਜ ਨਾਲ ਮੀਂਹ ਤੇ ਗੜੇ ਪੈ ਸਕਦੇ ਹਨ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਘੱਟ ਤੋਂ ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.7 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 7.6 ਡਿਗਰੀ, ਪਟਿਆਲਾ, ਪਠਾਨਕੋਟ ਤੇ ਬਠਿੰਡਾ ਵਿਚ 7-7 ਡਿਗਰੀ, ਫਰੀਦਕੋਟ ਵਿੱਚ 7.4 ਡਿਗਰੀ, ਨਵਾਂ ਸ਼ਹਿਰ ਵਿੱਚ 6.9 ਡਿਗਰੀ, ਫਤਹਿਗੜ੍ਹ ਸਾਹਿਬ ਵਿਚ 7.3 ਡਿਗਰੀ ਅਤੇ ਮੁਹਾਲੀ ਵਿੱਚ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 10 ਦਸੰਬਰ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ‘ਚ 10 ਜਨਵਰੀ ਨੂੰ ਇਕ-ਦੋ ਥਾਵਾਂ ‘ਤੇ ਠੰਢ ਜਾਰੀ ਰਹਿ ਸਕਦੀ ਹੈ।
READ ALSO:ਮੁੱਖ ਮੰਤਰੀ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ
10 ਜਨਵਰੀ ਨੂੰ ਦੱਖਣੀ ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਦਰੂਨੀ ਤਾਮਿਲਨਾਡੂ, ਕੇਰਲ ਅਤੇ ਤੱਟਵਰਤੀ ਕਰਨਾਟਕ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਵਿੱਚ 1 ਜਾਂ 2 ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
PUNJAB Weather Update