Saturday, December 28, 2024

ਪੰਜਾਬ ‘ਚ ਅੱਜ ਮੁੜ ਵਧੇਗੀ ਠੰਢ, ਮੀਂਹ ਦਾ ਅਲਰਟ ਜਾਰੀ

Date:

Punjab Weather Update

ਦੂਜਾ ਪੱਛਮੀ ਗੜਬੜ ਅੱਜ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹਿਮਾਚਲ ਅਤੇ ਚੰਡੀਗੜ੍ਹ ‘ਚ ਅੱਜ ਰਾਤ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਮੀਂਹ ਪਵੇਗਾ।

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ। 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। 4 ਜਨਵਰੀ ਨੂੰ ਹਰਿਆਣਾ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਅੱਜ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ ਪਰ ਐਤਵਾਰ ਨੂੰ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।

READ ALSO:ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ  ਨੂੰ ਪਠਾਨਕੋਟ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕੇ ਹੋਏ ਹਨ। ਰਾਜ ਦੇ ਕਈ ਉੱਚਾਈ ਵਾਲੇ ਇਲਾਕਿਆਂ ਵਿੱਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਸਾਫ ਰਿਹਾ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਕ 3 ਫਰਵਰੀ ਦੀ ਰਾਤ ਤੋਂ ਸੂਬੇ ‘ਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।

Punjab Weather Update

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...