Thursday, December 26, 2024

ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਪਟਿਆਲਾ ਸਣੇ ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਤੇ ਗੜੇਮਾਰੀ, ਤਾਜ਼ਾ ਅਲਰਟ ਜਾਰੀ

Date:

Punjab Weather Update

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 29 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਸ਼ੁਰੂ ਹੋਣ ਜਾ ਰਹੀ ਹੈ।

ਇਸ ਦੇ ਨਾਲ ਹੀ 1 ਤੋਂ 3 ਮਾਰਚ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਹੋਵੇਗੀ। ਪੰਜਾਬ, ਹਰਿਆਣਾ, ਯੂਪੀ ਸਮੇਤ ਉੱਤਰੀ ਭਾਰਤ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਆਈਐਮਡੀ ਮੁਤਾਬਕ ਸ਼ਨਿਚਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਮਾਨਸਾ ਵਿਚ ਯੈਲੋ ਅਲਰਟ ਦਿੱਤਾ ਗਿਆ ਹੈ।

IMD ਦੇ ਅਨੁਸਾਰ 1 ਤੋਂ 3 ਮਾਰਚ ਦਰਮਿਆਨ ਨਵੀਂ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 1 ਅਤੇ 2 ਮਾਰਚ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ, 1 ਮਾਰਚ ਨੂੰ ਰਾਜਸਥਾਨ ਅਤੇ 2 ਮਾਰਚ ਨੂੰ ਹਰਿਆਣਾ-ਚੰਡੀਗੜ੍ਹ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਨੂੰ ਪਾਣੀ ਦਿੰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਉੱਤਰਾਖੰਡ ਵਿਚ 1 ਮਾਰਚ ਨੂੰ ਗੜੇਮਾਰੀ ਦੇ ਨਾਲ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਉੱਤਰਾਖੰਡ ਰਾਜ ਅਤੇ ਭਾਰਤ ਦੇ ਉੱਤਰੀ ਖੇਤਰ ਦੇ ਹੋਰ ਵੱਖ-ਵੱਖ ਖੇਤਰਾਂ ਵਿੱਚ ਹਾਲ ਹੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਮੱਦੇਨਜ਼ਰ ਤਾਜ਼ਾ ਚਿਤਾਵਨੀ ਜਾਰੀ ਕੀਤੀ ਹੈ।

READ ALSO: ਸੀਨੀ. ਪੱਤਰਕਾਰ ਕੁਲਵੰਤ ਸਿੰਘ ਗੱਗੜਪੁਰੀ ਨੂੰ ਸਦਮਾ ਵੱਡੇ ਭਰਾ ਸਰਦਾਰ ਮੇਹਰ ਸਿੰਘ ਦਾ ਦਿਹਾਂਤ…

ਇਸ ਦੌਰਾਨ ਜੰਮੂ ਅਤੇ ਕਸ਼ਮੀਰ-ਲਦਾਖ ਖੇਤਰ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿੱਥੇ 1 ਮਾਰਚ ਨੂੰ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ, ਇਸ ਤੋਂ ਬਾਅਦ 2 ਮਾਰਚ ਨੂੰ ਬਹੁਤ ਭਾਰੀ ਮੀਂਹ ਅਤੇ ਬਰਫਬਾਰੀ ਹੋਵੇਗੀ।

Punjab Weather Update

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...