ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮੌਸਮ ਵਿਭਾਗ ਵੱਲੋਂ ਮੀਂਹ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ

PUNJAB WEATHER UPDATE

PUNJAB WEATHER UPDATE

ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਤੇ ਉੱਤਰ-ਪੂਰਬ ‘ਚ ਮੀਂਹ ਸੰਭਵ ਹੈ। ਹਿਮਾਚਲ, ਉਤਰਾਖੰਡ ‘ਚ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਅਗਲੇ 2-3 ਦਿਨਾਂ ‘ਚ ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ, ਨੋਇਡਾ ਤੇ ਐੱਨ. ਸੀ. ਆਰ. ਖ਼ੇਤਰਾਂ ‘ਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਝਾਰਖੰਡ, ਸਿੱਕਮ ਤੇ ਉੱਤਰ-ਪੂਰਬ ਦੇ ਕਈ ਹਿੱਸਿਆਂ ‘ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਸੰਭਾਵਨਾ ਹੈ। ਦਿੱਲੀ (NCR) ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

ਪਿਛਲੇ 3 ਦਿਨਾਂ ਤੋਂ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੈਦਰ ਮੁਤਾਬਕ ਅੱਜ ਤੜਕੇ ਨੂੰ ਪੱਛਮੀ ਹਿਮਾਲੀਅਨ ਖ਼ੇਤਰ ‘ਤੇ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਅੱਜ ਤੋਂ ਅਗਲੇ 2 ਦਿਨਾਂ ਤੱਕ ਪੂਰੇ ਪੱਛਮੀ ਹਿਮਾਲੀਅਨ ਖ਼ੇਤਰ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

READ ALSO: ਸੂਬੇ ਵਿੱਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ  ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ : ਅਨਮੋਲ ਗਗਨ ਮਾਨ

ਪਿਛਲੇ 24 ਘੰਟਿਆਂ ਦੌਰਾਨ ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ ‘ਚ ਵੱਖ-ਵੱਖ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਤੇ ਬਰਫ਼ਬਾਰੀ ਹੋਈ। ਇਸ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਤੇ ਪੱਛਮੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੱਛਮੀ ਬੰਗਾਲ ਦੇ ਤੱਟਵਰਤੀ ਗੰਗਾ ਜ਼ਿਲਿਆਂ, ਝਾਰਖੰਡ ਤੇ ਬਿਹਾਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਭਾਰੀ ਮੀਂਹ ਪਿਆ।

PUNJAB WEATHER UPDATE

[wpadcenter_ad id='4448' align='none']