ਅਗਲੇ 24 ਘੰਟਿਆਂ ‘ਚ ਭਾਰੀ ਮੀਂਹ , ਪੰਜਾਬ ਸਣੇ ਇਹਨਾਂ ਸੂਬਿਆਂ ਲਈ ਅਲਰਟ ਜ਼ਾਰੀ

Punjab Weather update Today

Punjab Weather update Today

ਦੇਸ਼ ਦੇ ਵੱਖ ਵੱਖ ਰਾਜਾਂ ਦੇ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ , ਕਈ ਇਲਾਕਿਆਂ ਦੇ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਚੁੱਕੇ ਚੁਕੇ ਨੇ , ਉੱਥੇ ਹੀ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਮਹੀਨੇ ਵਿੱਚ ਪੰਜਾਬ ਵਿੱਚ 73.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ ਚਾਰ ਮਿਲੀਮੀਟਰ ਵੱਧ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਕੁਝ ਜ਼ਿਲਿਆਂ ‘ਚ ਬਾਰਿਸ਼ ਅਤੇ ਕੁਝ ਜ਼ਿਲਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਉਂਝ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉਹ ਵੀ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸਵੇਰੇ 5:30 ਤੋਂ 7:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ। ਪਰ ਮੀਂਹ ਨਹੀਂ ਪਿਆ। ਇਸ ਸਮੇਂ ਸਿਰਫ ਬੱਦਲਵਾਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਮਾਨਸੂਨ ਸੀਜ਼ਨ ਵਿੱਚ ਘੱਟ ਮੀਂਹ ਪਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਕਾਫੀ ਵਿਘਨ ਪਿਆ।

Read Also : ਪੰਜਾਬ ਕੈਬਨਿਟ ਮੀਟਿੰਗ ’ਚ ਲਏ ਗਏ ਅਹਿਮ ਫੈਸਲੇ , ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ

ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਆਈਐਮਡੀ ਅਨੁਸਾਰ 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab Weather update Today

[wpadcenter_ad id='4448' align='none']