ਅਕਾਲੀ ਦਲ ਦੀ ਭਰਤੀ ਲਈ ਬਣੀ 7 ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਅਕਾਲੀ ਦਲ ਦੀ ਭਰਤੀ ਲਈ ਬਣੀ 7 ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ ਅਕਾਲੀ ਦਲ ਦੀ ਨਵੀਂ ਭਰਤੀ ਲਈ ਸੱਤ ਮੈਂਬਰੀ ਬਣੀ ਕਮੇਟੀ ਦੇ ਵੱਲੋਂ ਪਿਛਲੇ ਦਿਨੀ ਇੱਕ ਮੀਟਿੰਗ ਕੀਤੀ ਗਈ ਸੀ ਤੇ ਉਸ ਦੀ ਰਿਪੋਰਟ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੁਣਾਂ ਨੂੰ ਸੌਂਪੀ ਗਈ ਸੀ। ਲੇਕਿਨ ਉਸ ਤੋਂ ਬਾਅਦ ਅੱਜ ਉਸ ਸੱਤ ਮੈਂਬਰੀ ਕਮੇਟੀ ਦੇ ਬਚੇ ਪੰਜ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪਿਛਲੇ ਦਿਨ ਅੰਤਰਿੰਗ ਕਮੇਟੀ ਦੇ ਮੈਂਬਰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ ਅਤੇ ਉਸ ਦੌਰਾਨ ਉਹਨਾਂ ਵੱਲੋਂ ਗੁਰਦੁਆਰਾ ਐਕਟ 1925 ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਸੀ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਪਰਮਾਤਮਾ ਦਾ ਇਹ ਤਖਤ ਹੈ ਜਿਸ ਦੇ ਵਾਸਤੇ ਅਕਾਲ ਤਖਤ ਸਾਹਿਬ ਤੇ ਆਲ ਇੰਡੀਆ ਗੁਰਦੁਆਰਾ 1925 ਦਾ ਐਕਟ ਕੋਈ ਵੀ ਦਖਲ ਨਹੀਂ ਕਰਦਾ ਉਹਨਾਂ ਕਿਹਾ ਕਿ ਗੁਰਦੁਆਰਾ 1925 ਦਾ ਐਕਟ ਗੁਰੂ ਘਰਾਂ ਦੀ ਸੇਵਾ ਸੰਭਾਲ ਵਾਸਤੇ ਬਣਾਇਆ ਗਿਆ ਸੀ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰਜ਼ ਹੈ।

ਲੇਕਿਨ ਅਕਾਲ ਤਖਤ ਸਾਹਿਬ ਉਸਦੇ ਅਧੀਨ ਨਹੀਂ ਆਉਂਦਾ। ਅਤੇ ਜੋ ਗੱਲ ਅੰਤਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ ਹੈ ਉਹ ਬਹੁਤ ਹੀ ਗਲਤ ਹੈ। ਉਹਨਾਂ ਕਿਹਾ ਕਿ ਅਕਾਲ ਤਖਤ ਸਾਹਿਬ ਦਿੱਲੀ ਦੇ ਤਖਤ ਤੋਂ ਵੀ ਉੱਚਾ ਹੈ ਹੁਣ ਮੈਂ ਕਿਹਾ ਕਿ ਅਕਾਲ ਤਖਤ ਸਾਹਿਬ ਸਮੁੱਚੀ ਕੌਮ ਅਤੇ ਸਮੁੱਚੇ ਪੰਥ ਵਾਸਤੇ ਹੈ ਅਤੇ ਸਾਰਾ ਪੰਥ ਇਸ ਨੂੰ ਮੰਨਦਾ ਹੈ ਅਤੇ ਅਕਾਲ ਤਖਤ ਸਾਹਿਬ ਕੋਈ ਸ਼੍ਰੋਮਣੀ ਕਮੇਟੀ ਦਾ ਨਹੀਂ ਅਤੇ ਜੋ ਹੁਕਮਨਾਮਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਉਂਦਾ ਹੈ ਪੂਰੀ ਦੁਨੀਆ ਉਸ ਹੁਕਮਨਾਮੇ ਨੂੰ ਮੰਨਦੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਭੁਲੇਖਾ ਪਾਲ ਰੱਖਿਆ ਸੀ ਉਹ ਭੁਲੇਖਾ ਉਹ ਕੱਢ ਦੇਣਉਹਨਾਂ ਕਿਹਾ ਕਿ ਅੱਜ ਵੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨਾਲ ਬੈਠ ਕੇ ਵਿਚਾਰਾਂ ਹੋਈਆਂ ਹਨ। ਅਤੇ ਜੋ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਾਂ ਨੂੰ ਅਸਤੀਫਾ ਵਾਪਸ ਲੈਣ ਦੀ ਗੱਲ ਕੀਤੀ ਗਈ ਹੈ ਉਸ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੁਣਾਂ ਨੂੰ ਵਿਚਾਰ ਕਰਨੀ ਚਾਹੀਦੀ ਹੈ।download

Read Also : ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਅਤੇ ਆਪਣਾ ਇਸਤੀਫਾ ਵਾਪਸ ਲੈ ਕੇ ਐਸਜੀਪੀਸੀ ਲਈ ਵੀ ਕਾਰਜ ਕਰਨੇ ਚਾਹੀਦੇ ਹਨ ਅਤੇ ਸੱਤ ਮੈਂਬਰੀ ਕਮੇਟੀ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀ ਸੱਤ ਮੈਂਬਰੀ ਕਮੇਟੀ ਵੱਲੋਂ ਕੀਤੀ ਮੀਟਿੰਗ ਦੀ ਰਿਪੋਰਟ ਸੰ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨੂੰ ਸੌਂਪ ਦਿੱਤੀ ਗਈ ਹੈ। ਅਤੇ ਜਿਸ ਹਿਸਾਬ ਨਾਲ ਅੱਗੋਂ ਜਥੇਦਾਰ ਸਾਹਿਬ ਤੋਂ ਹੁਕਮ ਜਾਰੀ ਹੋਣਗੇ ਉਸੇ ਹਿਸਾਬ ਨਾਲ ਅੱਗੇ ਇਹ ਕਮੇਟੀ ਕਾਰਜ ਕਰੇਗੀ। ਉਹਨਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਰੋਸਾ ਦਵਾਇਆ ਹੈ ਕਿ ਜੋ 2 ਦਸੰਬਰ ਨੂੰ ਫਸੀਲ ਤੋਂ ਫੈਸਲੇ ਹੋਏ ਹਨ ਉਸ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ।