ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ
ਮੋਗਾ, 6 ਫਰਵਰੀ (000) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।
ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਸਾਲ 2025-26 ਦਾ ਸਾਲਾਨਾ ਇੰਪਲੀਮੈਨਟੇਸ਼ਨ ਪਲਾਨ ਨੂੰ ਮਨਜ਼ੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਹੋਣ ਵਾਲੇ ਕੰਮਾਂ ਅਤੇ ਖਰਚਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ 4751.22 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਜਿਵੇਂ ਕਿ ਸੋਲਿਡ ਵੇਸਟ ਮੈਨੇਜਮੈਂਟ, ਲਿਕੂਇਡ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਗੋਬਰਧਨ ਪ੍ਰੋਜੈਕਟ, ਘਰੇਲੂ ਪਖਾਨੇ ਅਤੇ ਕਮਿਊਨਿਟੀ ਸੈਨੇਟਰੀ ਕੰਪਲੈਕਸ ਨੂੰ ਮਨਜ਼ੂਰੀ ਦੇਣ ਸਬੰਧੀ ਚਰਚਾ ਕੀਤੀ ਗਈ।
ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮੋਗਾ ਜਿਲ੍ਹੇ ਦੇ 2 ਪਿੰਡਾਂ ਜਿਨ੍ਹਾਂ ਵਿੱਚ ਵਾਟਰ ਸਪਲਾਈ ਸਕੀਮਾਂ ਲਈ ਨਾਬਾਰਡ ਪ੍ਰੋਜੈਕਟ ਦੇ ਤਹਿਤ ਕੁੱਲ 153.49 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮਾਂ ਲਗਾਉਣ ਲਈ ਵੀ ਪ੍ਰਵਾਨਗੀ ਦੇਣ ਲਈ ਵਿਚਾਰੇ ਗਏ। ਇਹ ਵਾਟਰ ਸਪਲਾਈ ਸਕੀਮਾਂ ਪਿੰਡ ਰੱਤੀਆਂ ਬਲਾਕ ਮੋਗਾ-2 ਵਿੱਚ 106.99 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਕਾਹਨ ਸਿੰਘ ਵਾਲਾ ਬਲਾਕ ਮੋਗਾ-2 ਵਿੱਚ 46.50 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਪਸੀ ਤਾਲਮੇਲ ਬਣਾਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਪਿੰਡਾਂ `ਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੋਗਾ ਜ਼ਿਲ੍ਹੇ ਨੂੰ ਜਲਦ ਨੰਬਰ 1 ਤੇ ਵਿੱਚ ਲਿਆਂਦਾ ਜਾ ਸਕੇ।