ਅਮਰੀਕਾ ਤੋਂ ਡਿਪੋਟ ਕੀਤੇ ਗਏ 112 ਭਾਰਤੀਆਂ ਦਾ ਤੀਜਾ ਜਹਾਜ ਪਹੁੰਚਿਆ ਅੰਮ੍ਰਿਤਸਰ
ਜਲਦ ਹੀ ਆਵੇਗਾ ਚੌਥਾ ਜਹਾਜ਼ !
ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ ਸੀ-17ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ।
ਕਰੀਬ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਲੋਕ ਏਅਰਪੋਰਟ ਤੋਂ ਬਾਹਰ ਆਏ। ਪੁਲੀਸ ਅਧਿਕਾਰੀ ਹਰਿਆਣਾ ਦੇ ਲੋਕਾਂ ਲਈ ਵੋਲਵੋ ਬੱਸ ਲੈ ਕੇ ਪੁੱਜੇ।
ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਵੀ ਏਅਰਪੋਰਟ ਪਹੁੰਚੀ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸਰੀਰਕ ਤੌਰ 'ਤੇ ਤੰਦਰੁਸਤ ਹਨ। ਡਿਪੋਰਟ ਕੀਤੇ ਗਏ ਲੋਕਾਂ ਵਿਚ ਕੁਝ ਬੱਚੇ ਵੀ ਸ਼ਾਮਲ ਹਨ। ਬੱਚਿਆਂ ਨੂੰ ਡਾਇਪਰ ਦੇ ਨਾਲ ਦੁੱਧ ਵੀ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਦੇਸ਼ ਤੋਂ 18 ਹਜ਼ਾਰ ਲੋਕ ਭਾਰਤ ਭੇਜੇ ਜਾਣਗੇ, ਜਿਨ੍ਹਾਂ 'ਚੋਂ ਕਰੀਬ 5 ਹਜ਼ਾਰ ਲੋਕ ਹਰਿਆਣਾ ਦੇ ਹਨ। ਹੁਣ ਤੱਕ ਕੁੱਲ 335 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ
Read Also : ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ
ਅਮਰੀਕਾ ਸਰਕਾਰ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲਗਾਤਾਰ ਹੀ ਹੁਣ ਭਾਰਤ ਭੇਜਿਆ ਜਾ ਰਿਹਾ ਜਿਸ ਦੇ ਚਲਦੇ ਅੱਜ ਤੀਸਰਾ ਅਮਰੀਕਾ ਪਹੁੰਚ ਦਾ ਜਹਾਜ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੇ ਲੈਂਡ ਹੋਇਆ ਜਿਸ ਦੇ ਵਿੱਚ ਕਿ 112 ਭਾਰਤੀ ਆਏ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਰੇ ਹੀ ਭਾਰਤੀ ਠੀਕ ਠਾਕ ਹਨ ਅਤੇ ਉਹਨਾਂ ਨੂੰ ਖਾਣਾ ਖਵਾ ਕੇ ਉਹਨਾਂ ਸਾਰਿਆਂ ਦੀ ਇਮੀਗ੍ਰੇਸ਼ਨ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਹੋਏਗੀ ਉਹਨਾਂ ਦੱਸਿਆ ਕਿ ਸਾਰੇ ਹੀ ਭਾਰਤੀ ਠੀਕ ਠਾਕ ਹਨ ਅਤੇ ਇਹਨਾਂ ਦੇ ਵਿੱਚ ਕੁਝ ਮਹਿਲਾਵਾਂ ਅਤੇ ਕੁਝ ਬੱਚੇ ਵੀ ਹਨ ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਪੰਜਾਬ ਨਾਲ ਸੰਬੰਧਿਤ ਲੋਕਾਂ ਨੂੰ ਅਤੇ ਹਰਿਆਣੇ ਨਾਲ ਸੰਬੰਧਿਤ ਲੋਕਾਂ ਨੂੰ ਸੜਕੀ ਮਾਰਗ ਰਾਹੀ ਭੇਜਿਆ ਜਾਏਗਾ ਤੇ ਬਾਕੀਆਂ ਨੂੰ ਡੋਮੈਸਟਿਕ ਫਲਾਈਟ ਰਾਹੀ ਦਿੱਲੀ ਰਵਾਨਾ ਕੀਤਾ ਜਾਵੇਗਾ।