ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

arrests Block Forest Officer ਚੰਡੀਗੜ, 22 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ  ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ […]

arrests Block Forest Officer ਚੰਡੀਗੜ, 22 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ  ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

also read : ਚੰਨੀ ਨੇ ਦਿੱਤਾ ਵੱਡਾ ਬਿਆਨ , ਮੈਂ ਤਾਂ ਅੱਜ ਤੱਕ ਕਿਸੇ ਦਾ ਰੁਪਈਆ ਨਹੀਂ ਖਾਇਆ ….
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ। arrests Block Forest Officer
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। arrests Block Forest Officer

Advertisement

Latest

ਨਸ਼ਿਆਂ ਵਿਰੁਧ ਲੜਾਈ ਜਾਰੀ: 'ਯੁੱਧ ਨਸ਼ਿਆਂ ਵਿਰੁਧ' ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ
ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ
15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
'ਯੁੱਧ ਨਸ਼ਿਆਂ ਵਿਰੁੱਧ' ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ 'ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ