ਵਿਧਾਨ ਸਭਾ ਚ ਹੋਇਆ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸ
ਚੰਡੀਗੜ੍ਹ- ਅੱਜ ਵਿਧਾਨ ਸਭਾ ਵਿੱਚ ਮਾਹੌਲ ਤਣਾਅਪੂਰਨ ਹੀ ਰਿਹਾ ਹੈ। ਜਿਸ ਦੌਰਾਨ ਪੰਜਾਬ ਵਿਧਾਨ ਸਭਾ ਚ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਤੇ ਸਿਰਫ਼ ਕਾਲ ਦੌਰਾਨ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਇਸ ਮਾਮਲੇ ’ਤੇ ਵਿਰੋਧੀ ਧਿਰ ਦੇ ਲਾਗੂ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ। ਪਰ ਉਨ੍ਹਾਂ ਵੱਲੋਂ ਮੁਆਫ਼ੀ ਮੰਗਣ ਤੋਂ ਸਖ਼ਤ ਨਾਂਹ ਕਰ ਦਿੱਤੀ।
Read Also- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖੀ ਬੰਗਲਾਦੇਸ਼ ਨੂੰ ਚਿੱਠੀ
ਹੰਗਾਮੇ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਉਠਾ ਦਿੱਤੀ। ਸਦਨ ਮੁੜ ਜੁੜਨ ’ਤੇ ਇਸ ਮਾਮਲੇ ਉਤੇ ਫਿਰ ਹੰਗਾਮਾ ਹੋਇਆ।
ਇਸ ਦੌਰਾਨ ਹੀ ਪੰਜਾਬ ਵਿਧਾਨ ਸਭਾ ’ਚ ਅੱਜ ਸਿਫ਼ਰ ਕਾਲ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਹਾਕਮ ਧਿਰ ਨੂੰ ਘੇਰਿਆ। ਉਨ੍ਹਾਂ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਹਵਾਲੇ ਨਾਲ ਕਿਹਾ ਕਿ ਜੰਮੂ ਕਸ਼ਮੀਰ ਦੀ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੰਜਾਬ ’ਤੇ ਦੋਸ਼ ਲਾਇਆ ਹੈ ਕਿ ਪੰਜਾਬੀ ਜੰਮੂ ਕਸ਼ਮੀਰ ’ਚੋਂ ਗ਼ੈਰਕਾਨੂੰਨੀ ਮਾਈਨਿੰਗ ਕਰਦੇ ਹਨ ਅਤੇ ਬਦਲੇ ’ਚ ਪੰਜਾਬੀ ਚਿੱਟਾ ਦਿੰਦੇ ਨੇ। ਉਹਨਾਂ ਨੇ ਹਾਕਮ ਧਿਰ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ ਹੈ।
Advertisement
