ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

ਫਰੀਦਕੋਟ 28 ਫਰਵਰੀ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਗੈਰ-ਅਧਿਕਾਰਤ ਕਲੋਨੀ ਵਿੱਚ ਸਥਿਤਸਟੈਂਪ ਪੇਪਰ 'ਤੇ ਵੇਚਣ ਲਈ ਪਾਵਰ ਆਫ਼ ਅਟਾਰਨੀ ਜਾਂ ਸਮਝੌਤਾ ਕੀਤਾ ਹੈ ਜਾਂ ਜ਼ਮੀਨ ਦੇ ਕਿਸੇ ਵੀ ਰਜਿਸਟਰਡ ਦਸਤਾਵੇਜ਼ ਨਾਲ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਦੇ ਸਾਹਮਣੇ 01 ਦਸੰਬਰ2024 ਤੋਂ 28 ਫਰਵਰੀ 2025 ਤੱਕ ਬਿਨਾਂ ਕਿਸੇ ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗਪੰਜਾਬ ਅਤੇ ਸਥਾਨਕ ਸਰਕਾਰਾਂ ਵਿਭਾਗਪੰਜਾਬ ਦੇ ਸਮਰੱਥ ਅਥਾਰਟੀ ਤੋਂ ਪ੍ਰਮਾਣ-ਪੱਤਰ (ਐਨ.ਓ.ਸੀ) ਤੋਂ ਬਿਨ੍ਹਾਂ ਅਜਿਹੇ ਪਲਾਟ ਦੀ ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਹੁਣ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਕਰਨ ਦੀ ਆਮ ਜਨਤਾ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਨੇ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ1995 ਦੀ ਧਾਰਾ 20(5) ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ 1 ਮਾਰਚ 2025 ਤੋਂ 31 ਅਗਸਤ 2025 ਤੱਕ ਵਧਾ ਦਿੱਤੀ ਹੈ। ਬਾਕੀ ਦੀਆਂ ਹਦਾਇਤਾਂ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਾਂਗ ਹੀ ਰਹਿਣਗੀਆਂ।Faridkot DC Photo

Tags: