ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ

ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ

ਫਾਜਿਲਕਾ 15 ਫਰਵਰੀ

ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਲਹਿੰਬਰ ਰਾਮ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਇਹ ਦਿਨ ਹਰੇਕ ਸਾਲ 15 ਫਰਵਰੀ ਨੂੰ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਮੌਤ ਦਾ ਵੱਡਾ ਕਾਰਣ ਕੈਂਸਰ ਹੈ। ਇਸ ਦਿਨ ਦਾ ਮਕਸਦ ਬਚਪਨ ਦੇ ਕੈਂਸਰ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨਕੈਂਸਰ ਨਾਲ ਪੀੜਤ ਬੱਚਿਆਂ ਅਤੇ ਕਿਸ਼ੋਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਮਰਥਨ ਪ੍ਰਗਟ ਕਰਨਾ ਅਤੇ ਵਧੀਆ ਸੰਭਵ ਇਲਾਜਦੇਖਭਾਲ ਅਤੇ ਸਹਾਇਤਾ ਕਰਨਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਬਚਪਨ ਦੇ ਕੈਂਸਰ ਸਬੰਧੀ ਮਰੀਜਾਂ ਨੂੰ ਇਲਾਜ ਅਤੇ ਦੇਖਭਾਲ ਲਈ ਪ੍ਰੇਰਿਤ ਕਰ ਰਹੇ ਹਨ।

ਡਾ ਸੁਨੀਤਾ ਕੰਬੋਜ਼ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰ ਸਾਲ 20 ਸਾਲ ਤੋਂ ਘੱਟ ਉਮਰ ਦੇ 4 ਲੱਖ ਤੋਂ ਵੱਧ ਬੱਚਿਆਂ ਵਿੱਚ ਕੈਂਸਰ ਪਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਦਾ ਟੀਚਾ 2030 ਤੱਕ ਬਚਪਣ ਵਿੱਚ ਹੋਣ ਵਾਲੇ ਕੈਂਸਰ ਦੇ 60 ਪ੍ਰਤੀਸ਼ਤ ਬੱਚਿਆਂ ਨੂੰ ਕੈਂਸਰ ਤੋਂ ਬਚਾਉਣਾ ਹੈ। ਉਹਨਾਂ ਕਿਹਾ ਕਿ ਅਸੀਂ ਉਹਨਾਂ ਬੱਚਿਆਂ ਦਾ ਸਤਿਕਾਰ ਕਰਦੇ ਹਾਂ ਜ਼ੋ ਦਰਦ ਸਹਿ ਰਹੇ ਹਨ ਅਤੇ ਉਹਨਾਂ ਲਈ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ। ਉਹਨਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਲੰਬੇ ਸਮੇਂ ਤੋਂ ਬੁਖਾਰਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਗੰਢਭਾਰ ਘੱਟਣਾਜੋੜਾਂ ਵਿੱਚ ਦਰਦਚਮੜੀ ਤੇ ਲਾਲ ਨਾਭੀ ਰੰਗ ਦੇ ਧੱਬੇਅੱਖ ਦੇ ਕੇਂਦਰ ਚ ਚਿੱਟੇ ਰੰਗ ਦੀ ਬਿੰਦੀਸਵੇਰੇ ਉੱਠਣ ਵੇਲੇ ਉਲਟੀਮਾਮੂਲੀ ਸੱਟ ਨਾਲ ਹੱਡੀ ਟੁੱਟਣਾਨਿਰੰਤਰ ਸਿਰਦਰਦ ਆਦਿ ਨਜ਼ਰ ਆਉਣ ਤਾ ਨੇੜੇ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ।

ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ  ਦੱਸਿਆ ਕਿ ਬੱਚਿਆਂ ਨੂੰ ਜੰਕ ਫੂਡ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈਕਸਰਤ ਦੀ ਆਦਤ ਪਾਓਮੋਟਾਪੇ ਤੋਂ ਬਚੋਤੰਬਾਕੂ ਅਤੇ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਆਪਣੇ ਬੱਚਿਆਂ ਨੂੰ ਮਾਨਸਿਕ ਤਨਾਅ ਤੋਂ ਬਚਾਉਣ ਲਈ ਖੇਡਾਂ ਅਤੇ ਯੋਗਾ ਵੱਲ ਪ੍ਰੇਰਿਤ ਕਰੋ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ ਪੰਜਾਬ ਦੇ ਵਸਨੀਕਾਂ ਲਈ ਡੇਢ ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਦੀ ਸਹੂਲਤ ਸਰਕਾਰੀ ਅਤੇ ਪੰਜਾਬ ਸਰਕਾਰ ਦੁਆਰਾ ਐਂਪਨੈਲਡ ਹਸਪਤਾਲਾਂ ਵਿੱਚ ਉਪਲਬਧ ਹੈ। ਇਸ ਤੋਂ ਇਲਾਵਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੀ ਕੈਸਰ ਦੇ ਇਲਾਜ ਦੀ ਸਹੂਲਤ ਹੈ।

ਇਸ ਸਮੇਂ ਅਤਿੰਦਰ ਸਿੰਘਅਧਿਆਪਕ ਅਤੇ ਬੱਚੇ ਹਾਜ਼ਰ ਸਨ।

Tags: