ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 13 ਅਪ੍ਰੈਲ -

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ. ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ ਹਿਤ ਪੰਜਾਬ ਪੁਲਿਸ ਨੂੰ ਦੇਣੀ ਚਾਹੀਦੀ ਹੈ।
 
 ਉਹਨਾਂ ਇਹ ਵੀ ਕਿਹਾ ਕਿ ਇਹ ਸਾਰਾ ਸਾਬਤ ਕਰਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਸਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਹਨ ਅਤੇ ਪਾਕਿਸਤਾਨ ਦੇ ਉਹਨਾਂ ਲੋਕਾਂ ਨਾਲ ਹਨ ਜਿਹੜੇ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਅਤੇ ਕਾਨੂੰਨ ਨੂੰ ਤੋੜਨਾ ਚਾਹੁੰਦੇ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਿਆਨ ਮੰਦ ਭਾਵਨਾ ਨਾਲ ਦਿੱਤਾ ਗਿਆ ਹੈ ਜੋ ਕਿ ਘਟੀਆ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਕਰਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਬਿਆਨ ਦੀ ਜਾਂਚ ਕਰਕੇ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਅਮਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਯਤਨਾਂ ਵਿੱਚ ਸਰਕਾਰ ਦੇ ਨਾਲ ਵਿਰੋਧੀ ਧਿਰ ਦੀ ਜਿੰਮੇਵਾਰੀ ਵੀ ਬਣਦੀ ਹੈ। 
 
ਉਨ੍ਹਾਂ ਇਹ ਵੀ ਕਿਹਾ ਕਿ ਇਹ ਮੌਕਾ ਪੰਜਾਬ ਵਿੱਚ ਬੜੀ ਮੁਸ਼ਕਿਲ ਨਾਲ ਆਈ ਸ਼ਾਂਤੀ ਨੂੰ ਸੰਭਾਲਣ ਅਤੇ ਪੰਜਾਬ ਵਿਰੋਧੀ ਤਾਕਤਾਂ ਦਾ ਸਮੁੱਚੇ ਤੌਰ 'ਤੇ ਡਟ ਕੇ ਟਾਕਰਾ ਕਰਨ ਦਾ ਹੈ, ਨਾ ਕਿ ਅਜਿਹੇ ਗੈਰ ਜਿੰਮੇਵਾਰਾਨਾ ਬਿਆਨ ਦੇ ਕੇ, ਪੁਲਿਸ ਅਤੇ ਪੰਜਾਬ ਵਾਸੀਆਂ ਦੇ ਹੌਂਸਲੇ ਨੂੰ ਢਾਹ ਲਾਉਣ ਦਾ।
Tags:

Advertisement

Latest

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ
ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ
ਨਸ਼ਿਆਂ ਵਿਰੁੱਧ ਨਾਟਕ 'ਨਵੀਂ ਜ਼ਿੰਦਗੀ' ਦਾ ਮੰਚਨ