ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ

ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ 4 ਮਾਰਚ
                         ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰੀ ਖੇਤਰ ਅਤੇ        ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓ ਨਾਲ ਅਹਿਮ ਮੀਟਿੰਗ ਕੀਤੀ।
      ਉਹਨਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਦੀਆਂ ਮੁੱਖ ਸੜਕਾਂ ਜੋ ਪਿੰਡਾਂ ਦੀਆਂ ਲਿੰਕ ਸੜਕਾਂ ਨਾਲ ਜੁੜਦੀਆਂ ਹਨ ਤੇ ਕੜੀ ਨਜਰ ਰੱਖੀ ਜਾਵੇ ਤਾਂ ਜ਼ੋ ਲੋਕ ਆਪਣੇ ਅਵਾਰਾ ਪਸ਼ੂਆਂ ਨੂੰ ਸ਼ਹਿਰਾਂ ਵਿੱਚ ਨਾ ਛੱਡ ਸਕਣ ਅਤੇ ਦੁਰਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।
    ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ
ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਅਤੇ ਜਿਹੜਾ ਵੀ ਵਿਅਕਤੀ ਨਜਾਇਜ ਤੌਰ ਤੇ
ਅਵਾਰਾ ਪਸ਼ੂ ਸ਼ਹਿਰ ਵਿੱਚ ਛੱਡਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
  ਉਹਨਾਂ ਕਿਹਾ ਕਿ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦੇ ਸੁਧਾਰ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ।
 ਇਸ ਮੌਕੇ ਤੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਪੁਨੀਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ, ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ੍ਰੀ ਗੁਰਦਰਸ਼ਨ ਲਾਲ ਕੁੰਡਲ ਡੀ.ਡੀ.ਪੀ.ਓ ਵੀ ਮੌਜੂਦ ਸਨ।

 
 
Tags: