ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਨੰਗਲ 19 ਮਾਰਚ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗਸਕੂਲ ਸਿੱਖਿਆਉਚੇਰੀ ਸਿੱਖਿਆਤਕਨੀਕੀ ਸਿੱਖਿਆਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

      ਸ.ਬੈਂਸ ਨੇ ਕਿਹਾ ਕਿ ਸ੍ਰੀਮਤੀ ਲੀਲਾ ਦੇਵੀ ਦੇ ਅਚਾਨਕ ਸਦੀਵੀ ਵਿਛੋੜਾ ਦੇਣ ਤੇ ਉਹ ਪਰਿਵਾਰ ਨਾਲ ਦੁੱਖ ਵੰਡਾਉਦੇ ਹਨ ਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਜਿਹੇ ਮੌਕੇ ਮੇਰੀ ਪਰਿਵਾਰ ਨਾਲ ਦਿਲੋ ਹਮਦਰਦੀ ਹੈਅਸੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Tags: