ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨਾਲ, ਸਵਾਂ ਨਦੀ ‘ਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਜਾਰੀ ਹੋਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ
ਨੰਗਲ 23 ਫਰਵਰੀ ()
ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕਰਕੇ ਇਲਾਕੇ ਦੇ 100 ਤੋ ਵੱਧ ਪਿੰਡਾਂ ਦੇ ਲੋਕਾਂ ਤੇ ਅੰਤਰਰਾਜੀ ਰਾਹਗੀਰਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਹ ਪੁੱਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇੱਕ ਅਹਿਮ ਲਿੰਕ ਦਾ ਕੰਮ ਵੀ ਕਰਦਾ ਹੈ, ਜਿਸ ਦੇ ਬਣਨ ਨਾਲ ਇਲਾਕੇ ਵਿੱਚ ਵਪਾਰ ਕਾਰੋਬਾਰ ਹੋਰ ਪ੍ਰਫੁੱਲਿਤ ਹੋਵੇਗਾ।
ਇਲਾਕਾ ਵਾਸੀਆਂ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਪੁੱਲ ਦੀ ਮੁਰੰਮਤ ਲਈ ਸ.ਹਰਜੋਤ ਸਿੰਘ ਬੈਂਸ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਇਹ ਟੈਂਡਰ ਇੱਕ ਮਹੱਤਵਪੂਰਨ ਮੀਲ ਪੱਥਰ ਹੈ।
ਅੱਜ ਭਲਾਣ ਵਿਖੇ ਇਕੱਤਰ ਹੋਏ ਸਰਪੰਚਾ, ਪੰਚਾਂ ਤੇ ਇਲਾਕੇ ਦੇ ਪਤਵੰਤਿਆਂ ਨੇ ਕਿਹਾ ਕਿ ਇਹ ਪੁਲ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਆਵਾਜਾਈ ਦਾ ਇੱਕ ਮਹੱਤਵਪੂਰਨ ਰਸਤਾ ਹੈ, ਬਲਕਿ ਇਹ ਰੂਪਨਗਰ ਜ਼ਿਲ੍ਹੇ ਨੂੰ ਹੁਸ਼ਿਆਰਪੁਰ ਨਾਲ ਜੋੜਨ ਦੇ ਨਾਲ ਨਾਲ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਮੁੱਖ ਰਸਤਾ ਵੀ ਹੈ। ਇਲਾਕਾ ਵਾਸੀਆਂ ਜਸਵੀਰ ਕੌਰ ਸਰਪੰਚ, ਨਿਤਿਨ ਪੁਰੀ ਪੰਚ, ਸਿਵਾਨੀ ਪੰਚ, ਬਿਮਲਾ ਪੰਚ, ਬਾਮਦੇਵ, ਕੋਸ਼ਲ ਰਾਣਾ, ਕੋਸ਼ਲ ਪੁਰੀ, ਮਦਨ ਲਾਲ, ਮੇਲਾ ਰਾਮ, ਕਾਲਾ, ਪਰਵੀਨ, ਰਿੱਕੀ, ਵਿੱਕੀ ਨੇ ਕਿਹਾ ਕਿ ਇਸ ਤੋ ਪਹਿਲਾ ਵੀ ਸ.ਹਰਜੋਤ ਸਿੰਘ ਬੈਂਸ ਆਪਣੇ ਵਿਧਾਨ ਸਭਾ ਹਲਕੇ ਨੂੰ ਨੰਬਰ ਇੱਕ ਹਲਕਾ ਬਣਾਉਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆ ਚੁੱਕੇ ਹਨ। ਨੰਗਲ ਵਿੱਚ ਬਹੁਮੰਤਵੀ ਫਲਾਈ ਓਵਰ ਉਨ੍ਹਾਂ ਦਾ ਇਸ ਇਲਾਕੇ ਨੂੰ ਇੱਕ ਵੱਡਾ ਤੋਹਫਾ ਹੈ ਜਿਸ ਤੇ ਆਵਾਜਾਈ ਸੁਰੂ ਕਰਵਾ ਕੇ ਉਨ੍ਹਾਂ ਨੇ ਇਲਾਕੇ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਹੈ। ਇਸ ਤੋ ਇਲਾਵਾ ਇਲਾਕੇ ਦੇ ਭੂਗੋਲਿਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਦਰਜਨਾਂ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੇ ਬਹੁਤ ਸਾਰੇ ਪੁੱਲ ਸਟੀਲ ਬ੍ਰਿਜ਼ ਉਨ੍ਹਾਂ ਨੂੰ ਬਣਾਏ, ਮੁਕੰਮਲ ਕਰਵਾਏ ਜਾਂ ਸੁਰੂ ਕਰਵਾਏ ਗਏ ਹਨ। ਸੜਕਾ ਨੂੰ ਚੋੜਾ ਕਰਕੇ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ ਮਾਣ ਵੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਜਾਂਦਾ ਹੈ ਜਿਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਹਰ ਪਾਸੇ ਤੋ ਜੋੜਨ ਲਈ ਸੁਚਾਰੂ ਟ੍ਰੈਫਿਕ ਵਿਵਸਥਾ ਕਰਵਾਈ ਹੈ। ਉਨਾਂ ਵੱਲੋਂ ਇਸ ਇਲਾਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਦੇ ਗਏ ਹਨ।
ਇਲਾਕਾ ਵਾਸੀਆਂ ਨੇ ਕਿਹਾ ਕਿ ਇਸ ਤੋਂ ਇਲਾਵਾ, ਇਹ ਪ੍ਰਾਜੈਕਟ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਜਿਨ੍ਹਾਂ ਨੂੰ ਪੁਲ ਦੀ ਖ਼ਸਤਾ ਹਾਲਤ ਕਾਰਨ ਲੰਬੇ ਸਮੇਂ ਤੋਂ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਪੁਲ ਦੀ ਮੁਰੰਮਤ ਨਾਲ ਉਨ੍ਹਾਂ ਬਦਲਵੇਂ ਰੂਟਾਂ 'ਤੇ ਬੋਝ ਵੀ ਘਟੇਗਾ, ਜਿਹਨਾਂ ਦੀ ਵਰਤੋਂ ਇਸ ਪੁਲ ਦੀ ਖ਼ਸਤਾ ਹਾਲਤ ਕਾਰਨ ਵੱਧ ਗਈ ਸੀ, ਜਿਸ ਨਾਲ ਖੇਤਰ ਦੇ ਸਮੁੱਚੇ ਸੰਪਰਕ ਅਤੇ ਸੁਰੱਖਿਆ ਵਿੱਚ ਸੁਧਾਰ ਹੋਵੇਗਾ।
ਇਲਾਕਾ ਵਾਸੀਆ ਨੇ ਕਿਹਾ ਕਿ ਟੈਂਡਰ ਜਾਰੀ ਹੋਣ ਨਾਲ ਇਸ ਪੁਲ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋਣ ਦੀ ਉਮੀਦ ਜਾਗ ਗਈ ਹੈ, ਜਿਸ ਨਾਲ ਖੇਤਰ ਦੇ ਲੋਕਾਂ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚੇ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਦੀ ਉਮੀਦ ਜਾਗੀ ਹੈ। ਉਹ ਸ.ਹਰਜੋਤ ਸਿੰਘ ਬੈਂਸ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਇਲਾਕੇ ਦੇ ਲੋਕਾਂ ਵੱਲੋਂ ਚੁੱਕੀ ਮੰਗ ਨੂੰ ਗੰਭੀਰਤਾ ਨਾਲ ਲਿਆ ਅਤੇ ਖੁੱਦ ਯਤਨ ਕਰਕੇ ਪੰਜਾਬ ਸਰਕਾਰ ਤੋ ਇਹ ਪ੍ਰਵਾਨਗੀ ਲਿਆਦੀ, ਉਨ੍ਹਾਂ ਦੇ ਇਨ੍ਹਾਂ ਯਤਨਾ ਦੇ ਬੂਰ ਪੈਣ ਨਾਲ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।