ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ੇਰਪੁਰ/ ਧੂਰੀ, 6 ਫਰਵਰੀ -
 
ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਵੇਂ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਬਲਾਕ ਸ਼ੇਰਪੁਰ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਅਨੇਕਾਂ ਪ੍ਰੋਜੈਕਟ ਇੰਨੀ ਦਿਨੀ ਪ੍ਰਗਤੀ ਅਧੀਨ ਹਨ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਣਗੇ। 
 
ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਪਿੰਡ ਸਲੇਮਪੁਰ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕਰਵਾਇਆ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਰਜਾਂ ਦੀ ਨਿਗਰਾਨੀ ਰੱਖਣ। ਉਹਨਾਂ ਨੇ ਲੋਕਾਂ ਦੀਆਂ ਹੋਰ ਜ਼ਰੂਰਤਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਦੱਸਿਆ ਕਿ ਹਰੇਕ ਪਿੰਡ ਵਿੱਚ ਪੰਜਾਬ ਸਰਕਾਰ ਵੱਲੋਂ ਸਰਵੋਤਮ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
Tags: