ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 700 ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਚੱਲ ਰਹੀ ਹੈ। ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਨੌਕਰੀ ਹਾਸਲ ਕਰਨ ਵਾਲਿਆਂ ਨੂੰ ਲਾਈਵ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਵੀ ਸ਼ੁਰੂ ਕੀਤਾ ਗਿਆ ਸੀ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਵੱਲੋਂ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
Read Also- ਨੋਇਡਾ ਦੇ ਕ੍ਰਿਸ਼ਨਾ ਪਲਾਜ਼ਾ 'ਚ ਵਾਪਰਿਆ ਭਿਆਨਕ ਹਾਦਸਾ, ਕ੍ਰਿਸ਼ਨਾ ਪਲਾਜ਼ਾ 'ਚ ਲੱਗੀ ਭਿਆਨਕ ਅੱਗ
ਅੱਜ ਮੁੱਖ ਮੰਤਰੀ ਪੰਜਾਬ ਵੱਲੋਂ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਟੈਗੋਰ ਥੀਏਟਰ ਚੰਡੀਗੜ੍ਹ ’ਚ ਨਿਯੁਕਤੀ ਪੱਤਰ ਸੌਂਪੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਿਆ ਗਿਆ ਹੈ। ਸ੍ਰੀ ਮਾਨ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪ੍ਰੇਰਿਆ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨਸ਼ਿਆ ਦੇ ਖਾਤਮੇ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ। ਮਾਨ ਵੱਲੋਂ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਾਉਣ ਤਾਂ ਜੋ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਵਿਸ਼ਵ ਪੱਧਰੀ ਕੀਤਾ ਜਾਵੇਗਾ ਜਿਸ ਨੂੰ ਹੋਰਨਾਂ ਸੂਬਿਆਂ ਤੇ ਦੇਸ਼ਾਂ ਦੇ ਲੋਕ ਦੇਖਣ ਆਉਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 40-40 ਮਿੰਟ ਦੇ ਪੀਰੀਅਡ ਵਿੱਚ ਬਿਠਾਉਣ ਦੀ ਥਾਂ ਛੋਟੇ- ਛੋਟੇ ਪੀਰੀਅਡ ਸ਼ੁਰੂ ਕਰਨ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਬੱਚਿਆਂ ਦੀ ਰੁਚੀ ਸਕੂਲ ਬਾਰੇ ਹੋਰ ਜ਼ਿਆਦਾ ਵਧੇ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 20 ਹਜ਼ਾਰ ਦੇ ਕਰੀਬ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਭਰਤੀ ਕੀਤੇ ਗਏ ਹਨ। ਇਸ ਨਾਲ ਪੰਜਾਬ ਵਿਚ ਕੋਈ ਵੀ ਸਕੂਲ ਅਧਿਆਪਕ ਤੋਂ ਸੱਖਣਾ ਨਹੀਂ ਰਹੇਗਾ।