ਮੁੱਖ ਮੰਤਰੀ ਪੰਜਾਬ ਨੇ ਆਪਣੇ ਭਾਸ਼ਣ ਨਾਲ ਸਮੇਟਿਆਂ ਬਜਟ ਇਜਲਾਸ
ਚੰਡੀਗੜ੍ਹ- ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਤੇ ਬਹਿਸ ਹੋਈ ਹੈ। ਜਿਸ ਚ ਵਿਰੋਧੀ ਧਿਰਾਂ ਨੇ ਆਪਣਾ ਪੱਖ ਰੱਖਣਾ ਹੁੰਦਾ ਹੈ। ਪਰ ਹੋਇਆ ਇਸ ਦੇ ਉਲਟ ਮੁੱਦੇ ਪੇਸ਼ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਆਗੂਆਂ ਨੇ ਆਪਸੀ ਤਕਰਾਰ ਨੂੰ ਜ਼ਿਆਦਾ ਅਹਿਮੀਅਤ ਦਿੱਤੀ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਸੈਸ਼ਨ ਚੋਂ ਵਾਕਆਊਟ ਵੀ ਕਰ ਦਿੱਤਾ।
ਇਸ ਬਜਟ ਦੀ ਬਹਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖ਼ਰ ਉੱਤੇ ਪਹੁੰਚਾਇਆ ਹੈ। ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ’ਤੇ ਲਿਆ। ਸਦਨ ’ਚ ਬਜਟ ’ਤੇ ਕਰੀਬ ਤਿੰਨ ਘੰਟੇ ਬਹਿਸ ਹੋਈ। ਜਿਸ ਵਿੱਚ ਹਾਕਮ ਧਿਰ ਦੇ ਮੈਂਬਰਾਂ ਨੇ ਬਜਟ ਦੀ ਹਰ ਮੁੱਦੇ ਦੀ ਪ੍ਰਸ਼ੰਸਾ ਕੀਤੀ ਗਈ ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੂਬੇ ਦੀ ਵਿਗੜਦੀ ਵਿੱਤੀ ਸਿਹਤ ’ਤੇ ਨਿਸ਼ਾਨਾ ਸਾਧਿਆ। ਬਜਟ ’ਤੇ ਬਹਿਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਹਾਜ਼ਰ ਰਹੇ।
Read Also- ਸੰਯੁਕਤ ਕਿਸਾਨ ਮੋਰਚਾ ਕਰੇਗਾ ਅੱਜ ਡੀਸੀ ਦਫ਼ਤਰਾਂ ਅੱਗੇ ਵੱਡਾ ਪ੍ਰਦਰਸ਼ਨ
ਮੁੱਖ ਮੰਤਰੀ ਨੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਕਿਹਾ ਕਿ ਜ਼ਮੀਨੀ ਪਾਣੀ ’ਚ ਹੁਣ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ 52,606 ਨੌਕਰੀਆਂ ਤੋਂ ਇਲਾਵਾ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣੇ ਭਾਸ਼ਣ ’ਚ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਖ਼ਿਲਾਫ਼ ਕੀਤੀਆਂ ਟਿੱਪਣੀਆਂ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਉੱਤੇ ਨਿਸ਼ਾਨਾ ਕਸਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਤੋਂ ਇਲਾਵਾ ਬਾਕੀ ਸਦਨ ’ਚ ਬੈਠੇ ਕਾਂਗਰਸੀ ਨੇਤਾ ‘ਜੈਵਿਕ ਕਾਂਗਰਸੀ’ ਅਤੇ ਸ਼ਾਂਤੀ ਪਸੰਦ ਹਨ। ਉਨ੍ਹਾਂ ਬਿਨਾਂ ਪ੍ਰਤਾਪ ਬਾਜਵਾ ਦਾ ਨਾਂ ਲੈਂਦੇ ਹੋਏ ਕਿਹਾ ਕਿ ਰੌਲਾ ਪਾਉਣ ਵਾਲੇ ਤਾਂ ਚਲੇ ਗਏ ਜਿਨ੍ਹਾਂ ਵਾਂਗ ਸਾਡੇ ਕੋਲ ਤਾਂ ਸ਼ਾਨਦਾਰ ਕਾਰਾਂ ਜਾਂ ਕੱਪੜੇ ਨਹੀਂ ਹੋ ਸਕਦੇ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਤਿੰਨ ਸਾਲਾਂ ਦੇ ਸ਼ਾਸਨ ਦੌਰਾਨ ਮਾਲੀਆ ਪ੍ਰਾਪਤੀ ’ਚ ਕਈ ਗੁਣਾਂ ਵਾਧਾ ਹੋਇਆ ਹੈ ਜਦੋਂਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2012-17 ਵਿੱਚ ਅਕਾਲੀ-ਭਾਜਪਾ ਦੇ ਸ਼ਾਸਨ ਦੇ ਪੰਜ ਸਾਲਾਂ ਵਿੱਚ ਪੂੰਜੀਗਤ ਖ਼ਰਚਾ 14,641 ਕਰੋੜ ਰੁਪਏ ਜਦਕਿ ਕਾਂਗਰਸ ਦੇ ਅਗਲੇ ਪੰਜ ਸਾਲਾਂ ਵਿੱਚ ਇਹ 19,356 ਕਰੋੜ ਰੁਪਏ ਸੀ। ‘ਆਪ’ ਸਰਕਾਰ ਦੇ ਤਿੰਨ ਸਾਲਾਂ ’ਚ 19,810 ਕਰੋੜ ਰੁਪਏ ਦਾ ਪੂੰਜੀਗਤ ਖ਼ਰਚਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ ਦੇ ਹਵਾਲੇ ਨਾਲ ਕਿਹਾ ਕਿ ਜਦੋਂ ਕਾਂਗਰਸ ਸੱਤਾ ’ਚ ਸੀ ਤਾਂ ਉਦੋਂ ਕੌਮੀ ਨਾਇਕਾਂ ਨੂੰ ‘ਭਾਰਤ ਰਤਨ’ ਕਿਉਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਤਾਂ ‘ਭਾਰਤ ਰਤਨ’ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਲਈ ਸੀ।
Advertisement
