ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਦੌਰਾ

ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਦੌਰਾ

ਫਿਰੋਜ਼ਪੁਰ, 14 ਫਰਵਰੀ (                 )  ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੰਤਵ ਤਹਿਤ ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਡਾ. ਜਸਮਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਡਾ ਨਵਜੋਤ ਕੌਰ ਵੱਲੋਂ ਸਿਵਲ ਸਰਜਨ ਦਫਤਰ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਅਚਨਚੇਤ ਦੌਰੇ ਦਾ ਮੁੱਖ ਮਕਸਦ ਜਿਲ੍ਹਾ ਫਿਰੋਜ਼ਪੁਰ ਅੰਦਰ ਜਣੇਪੇ ਦੌਰਾਨ ਗਰਭਵਤੀ ਔਰਤਾਂ ਦੀ ਮੋਤ ਦਰ ਨੂੰ ਘਟਾਉਣ ਅਤੇ  ਜੱਚਾ ਤੇ ਬੱਚਾ ਨੂੰ ਮਿਲ ਰਹੀਆਂ ਸਿਹਤ ਸਹੂਲਤਾ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨਾ ਸੀ,ਜਿਸ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
             ਇਸ ਮੌਕੇ ਉਨ੍ਹਾਂ ਵੱਲੋਂ ਜੱਚਾ-ਬੱਚਾ ਵਾਰਡ ਵਿਖੇ ਲੇਬਰ ਰੂਮ ਅਤੇ ਐਸ.ਐਨ.ਸੀ.ਯੂ, ਬੱਚਿਆਂ, ਗਰਭਵਤੀ ਔਰਤਾਂ ਦੀ ਓਪੀਡੀ, ਟੀਕਾਕਰਣ ਰੂਮ ਕੋਲਡ ਸਟੋਰੇਜ ਪੁਆਇੰਟ ਆਦਿ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਉੱਥੇ ਜੱਚਾ-ਬੱਚਾ ਸਿਹਤ ਸੇਵਾਵਾ ਦਾ ਮੁਲਾਂਕਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਗਰਭਵਤੀਆ ਅਤੇ ਨਵੀਆਂ ਬਣੀਆਂ ਮਾਵਾਂ ਨਾਲ ਗੱਲਬਾਤ ਵੀ ਕੀਤੀ ਗਈ। 
                 ਡਾ. ਜਸਮਿੰਦਰ ਕੌਰ ਨੇ ਡੀ.ਈ.ਆਈ.ਸੀ ਦੇ ਸਟਾਫ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਫੀਲਡ ਦੀਆਂ ਆਰਫ਼.ਬੀ.ਐਸ.ਕੇ ਟੀਮਾਂ ਨੂੰ ਹਦਾਇਤ ਕੀਤੀ ਜਾਵੇ ਕਿ ਵੱਧ ਤੋਂ ਵੱਧ ਬੱਚੇ ਡੀ.ਆਈ.ਸੀ ਸੈਂਟਰ ਵਿਖੇ ਇਲਾਜ ਅਤੇ ਕੌਂਸਲਿੰਗ ਲਈ ਭੇਜੇ ਜਾਣ। ਇਸ ਦੇ ਨਾਲ ਹੀ ਸਮੂਹ ਸਬੰਧਤ ਸਟਾਫ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਹਸਪਤਾਲ ਵਿੱਚ ਸਾਫ-ਸਫਾਈ ਵਿੱਚ ਕਮੀ ਹੋਣ ਕਾਰਨ ਇੱਸ ਵੱਲ ਵਿਸ਼ੇਸ਼ ਧਿਆਨ ਦੇਂਣ ਦੀ ਹਿਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਬਾਇਓ ਮੈਡੀਕਲ ਵੇਸਟ ਸੰਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹਰ ਹਾਲ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧਾ ਨੂੰ ਪੁਖਤਾ ਕੀਤਾ ਜਾਵੇ।
                  ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ। ਉਨ੍ਹਾਂ ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਸੰਤੋਖ ਪ੍ਰਗਟ ਕਰਦਿਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ ਗਿਆ ਅਤੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਦੀ ਮੋਜੂਦਗੀ ਵਿੱਚ ਵਿਚਾਰ ਚਰਚਾ ਕੀਤੀ ਗਈ।
                  ਇਸ ਮੌਕੇ ਸਿਵਲ ਸਰਜਨ ਡਾ ਰਾਜਵਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ,ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਅਬਰੋਲ, ਡਾਕਟਰ ਗੁਰਮੇਜ ਰਾਮ ਡੀ ਐਮ ਸੀ ,ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁੱਪਤਾ, ਡਾ ਹਰਪ੍ਰੀਤ ਕੌਰ, ਡਾ ਜਸਲੀਨ ਗਿੱਲ,ਡਾ ਸਮਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ, ਵਿਕਾਸ ਕਾਲੜਾ ਪੀ ਏ ਟੂ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। 
Tags: