ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ

ਮਾਲੇਰਕੋਟਲਾ 12 ਮਾਰਚ :
ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰੰਭੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸਾਈਕਲੋਥੋਨ ਦਾ ਆਯੋਜਨ ਕੀਤਾ ਗਿਆ । ਇਸ ਸਾਈਕਲੋਥੋਨ ਨੂੰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਯੋਜਿਤ ਕੀਤੇ ਗਏ ਵਿਸ਼ਾਲ ਨਸ਼ਾ ਵਿਰੋਧੀ ਸਾਈਕਲੋਥੋਨ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ । ਇਸ ਮੌਕੇ ਅਹਿਮਦਗੜ੍ਹ,ਅਮਰਗੜ ਅਤੇ ਸਥਾਨਕ ਨੌਜਵਾਨਾਂ ,ਸ਼ਹਿਰ ਨਿਵਾਸੀਆਂ ਨੇ ਸਮੂਲੀਅਤ ਕੀਤੀ।
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ 'ਚ ਮਿਲਦੇ ਕਿਸੇ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਦਾ ਸੰਦੇਸ ਦਿੱਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜ਼ਿਲ੍ਹਾ ਪ੍ਰਸਾਸ਼ਨ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਲਗਾਤਾਰ ਕਰ ਰਿਹਾ ਹੈ।
                'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਵਿਸ਼ੇਸ ਜਾਗਰੂਕਤਾ ਅਭਿਆਨ ਤਹਿਤ ਵਿਦਿਅਕ ਅਦਾਰਿਆਂ ‘ਚ ਵਿਆਪਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਤਾਂ ਜੋ ਅਸੀ ਆਪਣੀ ਜਵਾਨੀ ਨੂੰ ਸਾਂਭ ਸਕੀਏ । ਉਨ੍ਹਾਂ ਕਿਹਾ ਕਿ ਨੌਜਵਾਨਾਂ ਅੱਗੇ ਦੋ ਰਾਹ ਹਨ ਕਿ ਉਹ ਇੱਕ ਤੰਦਰੁਸਤ ਜਿੰਦਗੀ ਜਿਉਂਣ ਅਤੇ ਆਪਣੇ ਉਜਵੱਲ ਭਵਿੱਖ ਦੀ ਕਾਮਨਾ ਕਰਨ ਅਤੇ ਦੂਜਾ ਨਸ਼ੇ ਦੀ ਦਲਦਲ ਵਿੱਚ ਫਸਕੇ ਆਪਣਾ ਤੇ ਆਪਣੇ ਪਰਿਵਾਰ ਦਾ ਭਵਿੱਖ ਧੁੰਦਲਾ ਕਰਨ । ਇਸ ਮੌਕੇ ਉਨ੍ਹਾਂ ਜੋਰ ਦਿੰਦਿਆ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਈਆ ਜਾਣਗੀਆਂ ।
ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਬਹੁ-ਪੜਾਵੀ ਰਣਨੀਤੀ ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.) ਤੇ ਕੰਮ ਕਰ ਰਹੀ ਹੈ। ਜਿਸ ਤਹਿਤ ਲੋਕਾਂ ਵਿੱਚ ਨਸ਼ੇ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ,ਸੋਸਲ ਮੀਡੀਏ ਤੇ ਸੰਦੇਸ, ਕਾਰਡਨ ਸਰਚ ਓਪਰੇਸ਼ਨ,ਵਿਸ਼ੇਸ ਨਾਕੇ, ਆਦਿ  ਲਗਾਏ ਜਾ ਰਹੇ ਹਨ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜੋ ਪੁੱਟਿਆ ਜਾ ਸਕੇ । ਕਾਰਡਨ ਸਰਚ ਓਪਰੇਸ਼ਨ,ਵਿਸ਼ੇਸ ਚੈਕਿੰਗ ਅਭਿਆਨਾਂ ਨੂੰ ਜ਼ਿਲ੍ਹੇ ਦੀ ਅਵਾਮ ਦਾ ਪੂਰਾ ਸਹਿਯੌਗ ਮਿਲ ਰਿਹਾ ਹੈ ਜੋ ਕਿ ਮਾੜੇ ਅਨਸਰਾਂ ਦੇ ਮਾੜੇ ਮਨਸੂਬਿਆਂ ਨੂੰ ਨਾਕਾਮਯਾਬ ਕਰਨ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਵਿਰੁੱਧ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਤਾਂ ਜੋ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਿਆ ਜਾ ਸਕੇ ।
ਉਨ੍ਹਾਂ ਕਿਹਾ ਕਿ ਸਾਡਾ ਸਾਫ਼ ਸੰਦੇਸ਼ ਹੈ ਕਿ ਨਸ਼ੇ ਦੇ ਤਸਕਰ ਜਾਂ ਜ਼ਿਲ੍ਹਾ ਛੱਡ ਜਾਣ ਜਾਂ ਫੇਰ ਆਪਣੀਆਂ ਗਤੀਵਿਧੀਆਂ ਬਦਲ ਲੈਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰ ਜੇਲ੍ਹਾਂ 'ਚ ਜਾਣਗੇ ਤੇ ਨਸ਼ੇ ਦੇ ਆਦੀਆਂ ਦਾ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ ।  ਉਨ੍ਹਾਂ ਆਮ ਲੋਕਾਂ, ਕੌਂਸਲਰਾਂ, ਪੰਚਾਂ-ਸਰਪੰਚਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਸਮਾਜ ਨੂੰ ਨਸ਼ਾ ਮੁਕਤ ਤੇ ਸਿਹਤਮੰਤ ਸਮਾਜ ਸਿਰਜਣ ਲਈ ਸਰਕਾਰ ਦਾ ਸਾਥ ਦੇਣ ।
ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ  "ਯੁੱਧ ਨਸ਼ਿਆਂ ਵਿਰੁੱਧ" ਦੇ 11 ਦਿਨਾਂ  ਚ  ਵੱਖ- ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 30 ਐਫ.ਆਈ.ਆਰ ਦਰਜ ਕਰਕੇ  42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 180.70 ਗ੍ਰਾਮ ਹੈਰੋਇਨ, 01 ਕਿਲੋ 500 ਗ੍ਰਾਮ  ਭੁੱਕੀ, 365 ਨਸ਼ੇ ਦੀਆਂ ਗੋਲੀਆਂ, ਸੁਲਫਾ 350 ਗ੍ਰਾਮ, ਹਰੇ ਪੌਦੇ 09 ਕਿਲੋਂ 17 ਗ੍ਰਾਮ,ਵਹੀਕਲ 2 ਅਤੇ 10 ਹਜਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
 ਇਸ ਮੌਕੇ ਐਸ.ਪੀ (ਐਚ) ਸਵਰਨਜੀਤ ਕੌਰ, ਡੀ.ਐਸ.ਪੀ. ਰਣਜੀਤ ਸਿੰਘ, ਡੀ.ਐਸ.ਪੀ (ਸਥਾਨਕ)ਡਾ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ.ਕੁਲਦੀਪ ਸਿੰਘ,ਡੀ.ਐਸ.ਪੀ ਅਮਰਗੜ੍ਹ ਦਵਿੰਦਰ ਸਿੰਘ, ਡੀ.ਐਸ.ਪੀ. ਅਹਿਮਦਗੜ੍ਹ ਰਾਜਨ ਸਰਮਾ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਨੁਮਾਇੰਦੇ ਅਤੇ ਖੇਡ ਪ੍ਰੇਮੀ ਮੌਜ਼ੂਦ ਸਨ ।

Tags: