ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।                                 ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ […]

ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ

                                                               ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।

                                ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ।

                                         ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ 08 ਮਾਰਚ 2025 ਨੂੰ ਲਗਾਈ ਜਾਵੇਗੀ । ਇਸ  ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ।

                               ਇਸ ਸਬੰਧੀ  ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਕੇਸ ਕਿਸੇ ਵੀ ਮਾਣਯੋਗ ਕੋਰਟ ਵਿਚ ਲੰਬਿਤ ਹੈ ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚ ਜਲਦੀ ਤੋਂ ਜਲਦੀ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕਰਕੇ ਆਪਣਾ ਕੇਸ ਦਾ ਨਿਪਟਾਰੇ ਸਬੰਧੀ ਦਰਖਾਸਤ ਦੇ ਸਕਦੇ ਹਨ ।  ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Tags: