ਪੰਜਾਬ ਵਿਧਾਨ ਸਭਾ ਚ ਭਖਿਆ ਇਜਲਾਸ ਕਾਂਗਰਸ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਚ ਭਖਿਆ ਇਜਲਾਸ ਕਾਂਗਰਸ ਨੇ ਕੀਤਾ ਵਾਕਆਊਟ

ਨਿਊਜ ਡੈਸਕ- ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਜਿਸ ਚ ਕੁਝ ਮੁੱਦਿਆਂ ਨੂੰ ਲੈ ਕੇ ਮਾਹੌਲ ਗਰਮਾਇਆ ਨਜ਼ਰ ਆ ਰਿਹਾ ਹੈ। ਬਜਟ ਸੈਸ਼ਨ ਦੌਰਾਨ ਮਾਹੌਲ ਕੁਝ ਇਸ ਤਰ੍ਹਾਂ ਭਖਿਆ ਕਿ ਕਾਂਗਰਸ ਪਾਰਟੀ ਨੇ ਇਸ ਚੋਂ ਵਾਕਆਊਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਇਜਲਾਸ ਚ ਕਾਂਗਰਸ ਵਿਧਾਇਕਾਂ ਦੀ ਵਿਰੋਧੀ ਧਿਰਾਂ ਨਾਲ ਬਹਿਸ ਹੋਈ ਕਿਉਂਕਿ ਪਾਰਟੀ ਸਰਕਾਰ ਦੇ ਪੇਸ਼ ਕੀਤੇ ਮੁੱਦਿਆਂ ਤੋਂ ਅਸੰਤੁਸ਼ਟ ਨਜ਼ਰ ਆਈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਬਹੁਤ ਸਾਰੇ ਨੇਤਾਵਾਂ ਨੇ ਉਨ੍ਹਾਂ ਦੇ ਇਸ ਵਰਤਾਓ ਦੀ ਆਲੋਚਨਾ ਵੀ ਕੀਤੀ ਹੈ। ਪਰ ਇਸ ਦੌਰਾਨ ਕਾਂਗਰਸ ਦੇ ਬਹੁਤ ਸਾਰੇ ਨੇਤਾ ਸਪੀਕਰ ਸਾਹਿਬ ਦੇ ਰਵੱਈਏ ਤੋਂ ਸਖ਼ਤ ਨਿਰਾਸ਼ ਨਜ਼ਰ ਆਏ। ਕਾਂਗਰਸੀ ਨੇਤਾਵਾਂ ਵਿੱਚੋਂ ਰਾਣਾ ਗੁਰਜੀਤ ਸਿੰਘ ਨੇ ਵਾਕਆਊਟ ਚ ਹਿੱਸਾ ਨਹੀਂ ਲਿਆ। ਉਨ੍ਹਾਂ ਨੇ ਸਦਨ ਦੀ ਮੀਟਿੰਗ ਨੂੰ ਅੱਧ ਵਿਚਾਲੇ ਛੱਡਣ ਦੀ ਬਜਾਏ ਉੱਥੇ ਬੈਠੇ ਰਹਿਣ ਨੂੰ ਯਕੀਨੀ ਬਣਾਇਆ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਸਾਹਿਬ ਦੇ ਰਵੱਈਏ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਤਕਰੀਬਨ ਤਿੰਨ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਪੰਜਾਬ ਦੀ ਆਪ ਸਰਕਾਰ ਹਰੇਕ ਮੁੱਦੇ ਤੇ ਫੇਲ੍ਹ ਸਾਬਤ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਝੂਠੇ ਵਾਅਦਿਆਂ ਵਿੱਚ ਫਸਾ ਕੇ ਗੁੰਮਰਾਹ ਕਰ ਰਹੇ ਹਨ।

download (37)

ਪੰਜਾਬ ਵਿਧਾਨ ਸਭਾ ਤੋਂ ਬਾਹਰ ਨਿਕਲਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ 52,000 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਦਾਅਵਾ ਕਰ ਰਹੀ ਹੈ ਜੋ ਕਿ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਨਵਾਂ ਤਰੀਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਦਾ ਸਮਰਥਨ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਵੱਲ ਇਸ਼ਾਰਾ ਕਰ ਰਹੀ ਹੈ।

Read also :  'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

 

ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਦਾਅਵਾ ਕਰ ਰਹੀ ਸੀ ਕਿ ਉਹ ਕੁਝ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਬਣਾ ਦੇਵੇਗੀ ਪਰ ਉਹ ਅਜੇ ਤੱਕ ਨਸ਼ਾ ਖ਼ਤਮ ਕਰਨ ਨੂੰ ਕਾਮਯਾਬ ਨਹੀਂ ਹੋਏ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਆਖੀ ਸੀ ਉਹ ਵੀ ਅਜੇ ਤੱਕ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ।