ਦੇਸ਼ ਭਰ ਵਿੱਚ ਲੱਗੀਆਂ ਈਦ ਦੀਆਂ ਰੌਣਕਾਂ

ਦੇਸ਼ ਭਰ ਵਿੱਚ ਲੱਗੀਆਂ ਈਦ ਦੀਆਂ ਰੌਣਕਾਂ

ਨਿਊਜ ਡੈਸਕ- ਭਾਰਤ ਵਿੱਚ ਐਤਵਾਰ ਨੂੰ ਅਰਧ ਚੰਦਰਮਾ ਦੇਖਿਆ ਗਿਆ ਜਿਸ ਦੇ ਨਾਲ ਹੀ ਰਮਜ਼ਾਨ ਦਾ ਪਵਿੱਤਰ ਮਹੀਨਾ ਖ਼ਤਮ ਹੋ ਗਿਆ। ਦੇਸ਼ ਭਰ ਵਿੱਚ ਅੱਜ ਮੁਸਲਿਮ ਭਾਈਚਾਰੇ ਵੱਲੋਂ ਈਦ ਦਾ ਪਵਿੱਤਰ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਊਦੀ ਅਰਬ ਵਿੱਚ ਵੀ ਐਤਵਾਰ ਨੂੰ ਹੀ ਈਦ ਦਾ ਜਸ਼ਨ ਸ਼ੁਰੂ ਹੋ ਗਿਆ। ਸਾਊਦੀ ਅਰਬ ਭਾਰਤ ਅਤੇ ਪਾਕਿਸਤਾਨ ਤੋਂ ਇੱਕ ਦਿਨ ਪਹਿਲਾਂ ਚੰਨ ਦੇਖਦਾ ਹੈ। ਇਸ ਵਾਰ ਰਮਜ਼ਾਨ ਦਾ ਮਹੀਨਾ ਦੋ ਮਾਰਚ ਨੂੰ ਸ਼ੁਰੂ ਹੋਇਆ ਸੀ। ਮੁਸਲਿਮ ਭਾਈਚਾਰਾ ਇਸ ਪੂਰੇ ਮਹੀਨੇ ਵਿੱਚ ਰੋਜ਼ੇ ਰੱਖ ਕੇ ਆਪਣੇ ਧਰਮ ਨੂੰ ਸਤਿਕਾਰ ਦਿੰਦੇ ਹਨ। ਈਲ-ਉਲ-ਫਿਤਰ ਮੁਸਲਮਾਨਾਂ ਲਈ ਸਭ ਤੋਂ ਪਵਿੱਤਰ ਤਿਉਹਾਰ ਹੁੰਦਾ ਹੈ।

htr-image-15754

Read ALso- ਸੰਘ ਭਾਰਤੀ ਸੱਭਿਆਚਾਰ ਦਾ ਬੋਹਤ- ਪ੍ਰਧਾਨ ਮੰਤਰੀ ਮੋਦੀ

ਮੁੱਖ ਮੰਤਰੀ ਭਗਵੰਤ ਮਾਨ ਦਿੱਤੀ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪਵਿੱਤਰ ਤਿਉਹਾਰ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਪਰਮਾਤਮਾ ਅੱਗੇ ਇਹ ਅਰਦਾਸ ਕੀਤੀ ਕਿ ਲੋਕਾਂ ਵਿੱਚ ਸਾਂਝੀਵਾਲਤਾ ਅਤੇ ਸ਼ਾਂਤੀ ਬਣੀ ਰਹੇ। ਉਨ੍ਹਾਂ ਕਿਹਾ ਸਮੂਹ ਦੇਸ਼ ਵਾਸੀਆਂ ਨੂੰ ਇਹ ਤਿਉਹਾਰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ।

ਮਾਨ ਨੇ ਟਵੀਟ ਕੀਤਾ ਕਿ ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉਲ-ਫਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ ਉੱਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਅਤੇ ਅਸੀਂ ਇਸੇ ਤਰ੍ਹਾਂ ਰਲ ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।

ਬਿਹਾਰ ਦੇ ਮੁੱਖ ਮੰਤਰੀ ਨੇ ਦਿੱਤੀ ਨਾਗਰਿਕਾਂ ਨੂੰ ਈਦ ਦੀ ਸ਼ੁਭਕਾਮਨਾ

ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਦੇਸ਼ ਦੇ ਨਾਗਰਿਕਾਂ ਅਤੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਈਦ ਦੇ ਮੌਕੇ ਉੱਤੇ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਪਰਮਾਤਮਾ ਇਸ ਸ਼ੁਭ ਦਿਹਾੜੇ ਤੇ ਸਾਡੇ ਸਾਰਿਆਂ ’ਤੇ ਆਪਣੀਆਂ ਅਸੀਸਾਂ ਦੀ ਵਰਖਾ ਕਰੇ ਅਤੇ ਰਾਜ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਉਨ੍ਹਾਂ ਵੱਲੋਂ ਇਸ ਪਵਿੱਤਰ ਦਿਨ ਤੇ ਦੁਆ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਦੇਸ਼ ਵਿੱਚ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ। ਜਿਸ ਕਾਰਨ ਸਰਕਾਰ ਦਾ ਸਭ ਨੂੰ ਬਰਾਬਰ ਸਮਝਣ ਦਾ ਫ਼ਰਜ਼ ਬਣਦਾ ਹੈ। ਤਾਂ ਕਿ ਸਭ ਧਰਮਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ।