ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ
ਸ੍ਰੀ ਮੁਕਤਸਰ ਸਾਹਿਬ, 12 ਮਾਰਚ:
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਨਵਰੀ 2025 ਤੋਂ ਮਾਰਚ 2025 ਤੱਕ ਦੇ ਫੇਜ਼ ਦੀ 96% ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਨਿਰੀਖਕਾਂ ਅਤੇ ਸਹਾਇਕ ਖੁਰਾਕ ਸਪਲਾਈਜ਼ ਅਫ਼ਸਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਈ.ਕੇ.ਵਾਈ.ਸੀ. ਦੀ ਵੈਰੀਫਿਕੇਸ਼ਨ ਦਾ ਕੰਮ ਜਾਰੀ ਹੈ। ਇਸ ਮੌਕੇ ਉਨ੍ਹਾਂ ਸਮੂਹ ਨਿਰੀਖਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਅਜੇ ਤੱਕ ਨਹੀਂ ਹੋਈ, ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਈ.ਕੀ.ਵਾਈ.ਸੀ. ਵੈਰੀਫ਼ਿਕੇਸ਼ਨ ਅਜੇ ਬਕਾਇਆ ਹੈ, ਉਹ ਆਪਣੀ ਵੈਰੀਫਿਕੇਸ਼ਨ ਸਰਕਾਰ ਦੀਆ ਹਦਾਇਤਾਂ ਅਨੁਸਾਰ 31 ਮਾਰਚ 2025 ਤੱਕ ਮੁਕੰਮਲ ਕਰਨ ਲੈਣ ਤਾਂ ਜੋ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।