ਕਿਸਾਨ ਵੀਰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਤੂੜੀ ਬਣਾਉਣ ਤੋਂ ਗੁਰੇਜ ਕਰਨ - ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ, 20 ਅਪ੍ਰੈਲ ( )
ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਾੜੀ ਦੀ ਮੁੱਖ ਫਸਲ ਕਣਕ ਦੀ ਵਾਢੀ ਦਾ ਕੰਮ ਬੜੀ ਜੋਰਾ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪਿਛਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਕਾਰਨ ਕਿਸਾਨ ਵੀਰਾਂ ਦਾ ਮਾਲੀ ਨੁਕਸਾਨ ਹੋਣ ਦੇ ਨਾਲ-ਨਾਲ ਮਨੁੱਖੀ ਜਾਂ ਹੋਰ ਕੁਦਰਤੀ ਨੁਕਸਾਨ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।
ਉਹਨਾਂ ਵੱਲੋਂ ਕਿਸਾਨ ਵੀਰਾਂ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਚਿਰ ਕਣਕ ਦੀ ਵਾਢੀ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਜਾਂਦਾ ਉਹਨਾਂ ਚਿਰ ਕਣਕ ਦੀ ਤੂੜੀ ਬਣਾਉਣ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਕਣਕ ਵੱਢਣ ਤੋਂ ਤੁਰੰਤ ਬਾਅਦ ਤੂੜੀ ਬਣਾਉਣ ਸਮੇਂ ਨਾੜ ਸਿੱਲਾ ਹੋਣ ਕਾਰਨ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚੋਂ ਚਿੰਗਿਆੜੀ ਨਿਕਲਣ ਦਾ ਖਦਸ਼ਾ ਰਹਿੰਦਾ ਹੈ, ਜੋ ਕਿ ਨਾਲ ਦੇ ਖੇਤਾਂ ਵਿੱਚ ਖੜੀ ਕਣਕ ਦੇ ਅੱਗ ਲੱਗਣ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਕਣਕ ਦਾ ਨਾੜ ਸੁੱਕਣ ਉਪਰੰਤ ਅਤੇ ਨਾਲ ਦੇ ਖੇਤਾਂ ਵਿੱਚ ਖੜੀਆਂ ਫਸਲਾਂ ਦੀ ਵਾਢੀ ਮੁਕੰਮਲ ਹੋਣ ਉਪਰੰਤ ਹੀ ਤੂੜੀ ਬਣਾਉਣ।