ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ

ਚੰਡੀਗੜ੍ਹ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ 2025-26 ਪੇਸ਼ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਚੌਥਾ ਬਜਟ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦਾ ਪਲ ਹੈ ਕਿ ਇਸ ਮਾਣਮੱਤੀ ਸਦਨ ਦੇ ਸਾਹਮਣੇ ਉਹ ਬਜਟ ਪੇਸ਼ ਕਰਨ ਜਾ ਰਹੇ ਹਨ। ਬਜਟ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬ ਤਰੱਕੀ ਦੇ ਰਾਹ ਤੁਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਸ਼ਾਨਦਾਰ ਤਰੱਕੀ ਲਈ ਸਰਕਾਰ ਸਰਗਰਮ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦ੍ਰਿੜ੍ਹ ਨਿਸ਼ਚੇ ਨੇ ਲੋਕਾਂ ਦੀ ਭਲਾਈ ਲਈ ਖ਼ੁਸ਼ਹਾਲ ਅਤੇ ਤਾਕਤਵਰ ਪੰਜਾਬ ਦੀ ਮਜ਼ਬੂਤ ਬੁਨਿਆਦ ਰੱਖੀ ਹੈ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ਦੇ ਭਵਿੱਖ ਲਈ ਅਜਿਹੇ ਰਾਹ ਤਿਆਰ ਕੀਤੇ ਜਾ ਰਹੇ ਹਨ ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਖ਼ੁਸ਼ਹਾਲ ਅਤੇ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੋਵੇ।

ਪਪ

Read Also- ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਸਿਤ ਪੰਜਾਬ ਦੀ ਸਿਰਜਣਾ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਸਾਹਿਬ ਸੂਬੇ ਦੀ ਤਰੱਕੀ ਲਈ ਉਨ੍ਹਾਂ ਦਾ ਸਦਾ ਮਾਰਗ ਦਰਸ਼ਨ ਕਰਦੇ ਰਹਿੰਦੇ ਹਨ। ਬੜੇ ਅਫ਼ਸੋਸ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਸਭ ਤੋਂ ਖ਼ੁਸ਼ਹਾਲ ਸੂਬਾ ਸੀ। ਪਰ ਅੱਜ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਸੁੰਗੜ ਕੇ ਰਹਿ ਗਈ ਹੈ। ਨਸ਼ਿਆਂ ਦੇ ਪ੍ਰਚਲਣ ਨੇ ਪੰਜਾਬ ਨੂੰ ਆਪਣਾ ਕੇਂਦਰ ਬਣਾ ਲਿਆ ਹੈ।

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੀਮਾ ਵੱਲੋਂ ਇਸ ਲਈ 150 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਸ਼ਿਆਂ ਦੇ ਨਾਲ ਨਾਲ ਗੈਂਗਸਟਰਾਂ ਦੇ ਗਰੋਹਾਂ ਨੂੰ ਸਮਾਪਤ ਕਰਨ ਲਈ ਵੀ ਜ਼ੋਰ ਦੇ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਲਈ ਤਤਪਰ ਰਹਿਣ ਤਾਂ ਜੋ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਅਗਲੇ ਸਾਲ 758 ਫੋਰ ਵੀਲਰ ਅਤੇ 916 ਟੂ ਵੀਲਰ ਖ਼ਰੀਦੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ 122 ਨੰਬਰ ਉੱਤੇ ਕਾਲ ਕਰਨ ਵਾਲਿਆਂ ਲਈ ਜਵਾਬ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕੀਤਾ ਜਾਂਦਾ ਹੈ। ਪੀਵੀਆਰ ਲਈ 125 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ ਹੈੱਡਕੁਆਟਰ ਬਣਾਉਣ ਲਈ 153 ਕਰੋੜ ਰੁਪਏ ਰੱਖੇ ਗਏ ਹਨ।