ਲੋਕਾਂ ਦੇ ਬਰੂਹਾਂ ਤੱਕ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ-ਚੇਅਰਮੈਨ ਬਲਬੀਰ ਸਿੰਘ ਪਨੂੰ

ਲੋਕਾਂ ਦੇ ਬਰੂਹਾਂ ਤੱਕ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ-ਚੇਅਰਮੈਨ ਬਲਬੀਰ ਸਿੰਘ ਪਨੂੰ

ਫਤਿਹਗੜ੍ਹ ਚੂੜੀਆਂ (ਬਟਾਲਾ), 6 ਮਾਰਚ (      )  ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਪਿੰਡ ਵੀਲਾ ਨੇੜੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਵਿਸ਼ੇਸ ਕੈਂਪ ਵਿੱਚ ਸ. ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਪੰਜਾਬ ਨੇ ਵਿਸ਼ਸੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਪਨੂੰ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੌਕੇ ਤੇ ਹੱਲ ਕੀਤਾ ਗਿਆ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕਾਂ ਨਾਲ ਸੰਪਰਕ ਬਣਾ ਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਰਹੀਆਂ ਹਨ।

ਉਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਆਪਣੀ ਮੁਸ਼ਕਿਲਾਂ ਹੱਲ ਕਰਵਾਉਣ ਲਈ ਦੂਰ ਢੁਰਾਢੇ ਦਫਤਰਾਂ ਵਿੱਚ ਨਾ ਜਾਣ ਪਵੇ ਇਸ਼ ਮੰਤਵ ਤਹਿਤ ਲੋਕਾਂ ਦੇ ਬਰੂਹਾਂ ਤੱਕ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂਾਂ ਹਨ। ੁਨਾਂ ਕਿਹਾ ਕਿ ਲੋਕਾਂ ਨੂੰ ਜਿਥੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਜੀ ਜਾਣਕਾਰੀ ਦਿੱਤੀ ਜਾ ਰਹੀ ਹੈਉਸਦੇ ਨਾਲ ਲੋਕਾਂ ਦੀਆਂ ਮੌਕੇ ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਈਆਂ ਜਾ ਰਹੀਆਂ ਹਨਜੋ ਬਹੁਤ ਵਧੀਆ ਉਪਰਾਲਾ ਹੈ।

ਇਸ ਮੌਕੇ ਜੱਗਾ ਰੰਧਾਵਾ ਵੀਲਾਸਰਪੰਚ ਜਗਰੂਪ ਸਿੰਘਅਮਰਜੀਤ ਸਿੰਘਗੁਰਜੀਤ ਸਿੰਘਚੰਚਲ ਸਿੰਘਬਾਬਾ ਨਰਿੰਦਰ ਸਿੰਘਗਗਨ ਸਿੰਘਹਰਭਜਨ ਸਿੰਘ ਫੌਜੀਸੰਗਵੰਤ ਸਿੰਘ,  ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਬਲਾਕ ਪ੍ਰਧਾਨ ਹਰਦੀਪ ਸਿੰਘਰਘਬੀਰ ਸਿੰਘ ਅਠਵਾਲਕਰਮਜੀਤ ਸਿੰਘ ਪੀਏ ਮਲਜਿੰਦਰ ਸਿੰਘ ਪੁਰੀਆਗਗਨਦੀਪ ਸਿੰਘ ਕੋਟਲਾ ਬਾਮਾਗੁਰਦੇਵ ਸਿੰਘ ਔਜਲਾਹਰਦੀਪ ਸਿੰਘ ਦਮੋਦਰਹਰਪ੍ਰੀਤ ਸਿੰਘਜਗਜੀਤ ਸਿੰਘਹਰਪ੍ਰੀਤ ਸਿੰਘਕਰਨ ਬਾਠ ਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

------------------------

Tags: