ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਚੰਡੀਗੜ੍ਹ- ਪੰਜਾਬ ’ਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਅੱਜ ਸਰਕਾਰੀ ਬੱਸਾਂ ਵੱਲੋਂ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੱਸਾਂ ਦੇ ਬੰਦ ਹੋਣ ਨਾਲ ਸਵਾਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਵੱਲੋਂ ਵੱਡੀ ਖ਼ੱਜਲ ਖ਼ੁਆਰੀ ਹੋਣ ਦੀ ਗੱਲ ਆਖੀ ਗਈ ਹੈ।

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼ ਸਮੇਤ ਪਨਬੱਸ ਅਤੇ ਪੀਆਰਟੀਸੀ ਵੱਲੋਂ ਇਹ ਚੱਕਾ ਜਾਮ ਕੀਤਾ ਗਿਆ ਹੈ। ਦਰਅਸਲ ਬੱਸ ਮੁਲਾਜ਼ਮ ਜੋ ਕਿ ਠੇਕਾ ਸਿਸਟਮ ਤਹਿਤ ਸੇਵਾ ਨਿਭਾ ਰਹੇ ਹਨ ਉਨ੍ਹਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਸੇਵਾ ਨੂੰ ਸਥਾਈ ਕੀਤਾ ਜਾਵੇ। ਪਰ ਸਰਕਾਰ ਵੱਲੋਂ ਇਹ ਫ਼ੈਸਲਾ ਲੈਣ ਵੀ ਦੇਰੀ ਕੀਤੀ ਜਾ ਰਹੀ ਹੈ। ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਦੇ ਸਬੰਧ ਵਿੱਚ ਹੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

download (34)

Read Also- ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮੀਟਿੰਗ ’ਚ ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਇਸ ਦੇ ਨਾਲ ਹੀ ਦੱਸ ਦਈਏ ਕਿ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਵੱਖ ਵੱਖ ਯੂਨੀਅਨਾਂ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 6,7 ਅਤੇ 8 ਅਪ੍ਰੈਲ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਉਨ੍ਹਾਂ ਲਈ ਕੋਈ ਐਲਾਨ ਨਹੀਂ ਕੀਤਾ ਜਿਸ ਕਾਰਨ ਉਨ੍ਹਾਂ ਵੱਲੋਂ ਨਿਰਾਸ਼ਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਉਨ੍ਹਾਂ ਪੱਕਾ ਕਰਨ ਦੇ ਨਾਲ ਨਾਲ ਸਰਕਾਰ 10 ਹਜ਼ਾਰ ਨਵੀਆਂ ਬੱਸਾਂ ਖ਼ਰੀਦਣ ਦਾ ਉਪਬੰਧ ਕਰੇ।