ਪੰਜਾਬ ਵਿਧਾਨ ਸਭਾ ਚ ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਦਾ ਗੂੰਜਿਆ ਮੁੱਦਾ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਬਜਟ ਸੈਸ਼ਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ ਨੇ ਵੀ ਸ਼ਿਰਕਤ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਦਨ ਵਿੱਚ ਅੱਜ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।
Read Also- ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਏਗੀ ਆਪ ਸਰਕਾਰ- ਚੀਮਾ
ਵਿਭਾਗ ਵੱਲੋਂ ਕੁੱਤਿਆਂ ਦੀਆਂ ਦੌੜਾਂ ਲਈ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਇਸ ਗੱਲ ਦਾ ਯਕੀਨ ਦਿਵਾਇਆ ਕਿ ਪਸ਼ੂ ਪਾਲਣ ਵਿਭਾਗ ਵੀ ਇਸ ਤੇ ਨਿਗਰਾਨੀ ਰੱਖੇਗਾ। ਕਿਉਂਕਿ ਕਈ ਲੋਕ ਪੈਸਾ ਕਮਾਉਣ ਲਈ ਜਾਨਵਰਾਂ ਦਾ ਨਜਾਇਜ਼ ਫਾਇਦਾ ਚੁੱਕਦੇ ਹਨ। ਜਿਸ ਦਾ ਵਿਭਾਗ ਵੱਲੋਂ ਖ਼ਾਸ ਧਿਆਨ ਰੱਖਿਆ ਜਾਵੇਗਾ ਤਾਂ ਜੋ ਕਿਸੇ ਵੀ ਜਾਨਵਰ ਨੂੰ ਇਸ ਲਈ ਤੰਗ ਨਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਈ ਹੈ ਅਤੇ ਇਸ ਮੁੱਦੇ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਖੁੱਡੀਆਂ ਦਾ ਕਹਿਣਾ ਹੈ ਕਿ ਲੋਕ ਲੱਖਾਂ ਰੁਪਏ ਦੀ ਪੂੰਜੀ ਖ਼ਰਚ ਕੇ ਜਾਨਵਰਾਂ ਨੂੰ ਆਪਣੇ ਧੀਆਂ ਪੁੱਤਰਾਂ ਵਾਂਗ ਪਾਲਦੇ ਹਨ ਅਤੇ ਉਨ੍ਹਾਂ ਦੇ ਜਿੱਤ ਪ੍ਰਾਪਤ ਕਰਨ ਤੇ ਮਾਪਿਆਂ ਵਾਂਗ ਖੁਸ਼ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਾਨੂੰਨੀ ਵਿਚਾਰ ਕਰ ਕੇ ਹੀ ਇਹ ਖੇਡਾਂ ਸ਼ੁਰੂ ਕਰਵਾਈਆਂ ਜਾਣਗੀਆਂ।