ਬਠਿੰਡਾ ‘ਚ ਮਹਿਲਾ ਕਾਂਸਟੇਬਲ ਤੋਂ 17.71 ਗ੍ਰਾਮ ਨਸ਼ੀਲਾ ਪਦਾਰਥ ਹੋਇਆ ਬਰਾਮਦ, ਪੁਲਿਸ ਨੇ ਕੀਤਾ Thar ਨੂੰ ਜ਼ਬਤ

ਬਠਿੰਡਾ ‘ਚ ਮਹਿਲਾ ਕਾਂਸਟੇਬਲ ਤੋਂ 17.71 ਗ੍ਰਾਮ ਨਸ਼ੀਲਾ ਪਦਾਰਥ ਹੋਇਆ ਬਰਾਮਦ, ਪੁਲਿਸ ਨੇ ਕੀਤਾ Thar ਨੂੰ ਜ਼ਬਤ

ਬਠਿੰਡਾ- ਇੱਕ ਪਾਸੇ ਪੰਜਾਬ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਐਕਸ਼ਨ ਲੈਂਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਈ ਖਾਕੀ ਵਰਦੀ ਦੀ ਆੜ ਦੇ ਵਿੱਚ ਚਿੱਟੇ ਦਾ ਕਾਰੋਬਾਰ ਕਰਕੇ ਖਾਖੀ ਵਰਦੀ ਨੂੰ ਦਾਗਦਾਰ ਕਰ ਰਹੇ ਹਨ। ਜਿਸ ਦੇ ਨਾਲ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਈ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੀ ਸ਼ਰਮਸਾਰ ਹੋਣਾ ਪੈਂਦਾ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ।

WhatsApp-Image-2025-04-03-at-11.08.13-AM

Read Also- ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੈਦਲ ਯਾਤਰਾ ਦੌਰਾਨ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

ਬਠਿੰਡਾ ਪੁਲਿਸ ਲਾਈਨ ਦੇ ਵਿੱਚ ਬਤੌਰ ਕਾਂਸਟੇਬਲ ਤਾਇਨਾਤ ਇੱਕ ਮਹਿਲਾ ਕੋਲੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ ਜਿਸ ਨੂੰ ਬਠਿੰਡਾ ਪੁਲਿਸ ਨੇ ਬਾਦਲ ਰੋਡ ਨਜ਼ਦੀਕ ਨੰਨ੍ਹੀ ਛਾਂ ਚੌਂਕ ਤੋਂ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ਕਾਂਸਟੇਬਲ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਨਸ਼ਿਆਂ ਦੇ ਮਾਮਲਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵੇਖੀ ਗਈ ਹੈ ਪਰ ਇਹ ਮਾਮਸਾ ਹੈਰਾਨੀਜਨਕ ਇਸ  ਲਈ ਹੋ ਗਿਆ ਕਿਉਂਕਿ ਇੱਕ ਮਹਿਲਾ ਕਾਂਸਟੇਬਲ ਦੇ ਪਾਸਿਓਂ ਕਮਰਸ਼ੀਅਲ ਕੁਆਂਟਿਟੀ ਦੇ ਵਿੱਚ ਚਿੱਟੇ ਦਾ ਨਸ਼ਾ ਬਰਾਮਦ ਹੋਇਆ ਹੈ। ਇਹ ਹੈਰਾਨੀ ਹੋਣੀ ਇਸ ਲਈ ਵੀ ਜਾਇਜ਼ ਹੈ ਕਿਉਂਕਿ ਕੁੜੀਆਂ ਨੂੰ ਘਰ ਦੀ ਸ਼ਾਨ ਅਤੇ ਮਾਣ ਮੰਨਿਆ ਜਾਂਦਾ ਹੈ। ਪਰ ਇਸ ਤਰ੍ਹਾਂ ਦੀ ਵਾਰਦਾਤ ਜਦੋਂ ਕਿਸੇ ਮਹਿਲਾ ਵੱਲੋਂ ਕੀਤੀ ਜਾਵੇ ਤਾਂ ਇਹ ਸੂਬੇ ਅਤੇ ਘਰੇਲੂ ਸ਼ਾਨ ਅਤੇ ਮਾਣ ਉੱਤੇ ਦਾਗ ਲਾਉਂਦੀ ਹੈ।

ਫਿਲਹਾਲ ਨਸ਼ੇ ਦੀ ਬਰਾਮਦਗੀ ਤੋਂ ਬਾਅਦ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪੁਲਿਸ ਦੇ ਵੱਲੋਂ ਆਪਣੀ ਹਿਰਾਸਤ ਦੇ ਵਿੱਚ ਲੈਂਦਿਆਂ ਹੋਇਆ ਮੁਕੱਦਮਾ ਦਰਜ ਕਰਕੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧ ਵਿੱਚ ਕੋਈ ਜਾਣਕਾਰੀ ਨਹੀਂ ਮਿਲੀ ਕਿ ਮਹਿਲਾ ਕਾਂਸਟੇਬਲ ਵੱਲੋਂ ਕਿੱਥੋਂ ਨਸ਼ਾ ਲਿਆਂਦਾ ਗਿਆ ਸੀ ਅਤੇ ਕੀ ਉਹ ਨਸ਼ਾ ਕਰਨ ਦੀ ਆਦੀ ਹੈ ਜਾਂ ਫਿਰ ਨਸ਼ਾ ਵੇਚ ਕੇ ਪੈਸੇ ਕਮਾਉਣ ਦੇ ਸ਼ੋਰਟਕੱਟ ਤਰੀਕੇ ਅਪਣਾ ਰਹੀ ਸੀ।

ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰ ਦੇਣ ਵਾਲੀ ਇਸ ਘਟਨਾ ਤੋਂ ਬਾਅਦ ਇਸ ਗੱਲ ਵੱਲ ਧਿਆਨ ਜਾਣਾ ਸੁਭਾਵਿਕ ਹੈ ਕਿ ਜੇਕਰ ਪੁਲਿਸ ਅਧਿਕਾਰੀ ਹੀ ਨਸ਼ਿਆਂ ਦੀਆਂ ਅਜਿਹੀਆਂ ਕਾਰਵਾਈਆਂ ਵਿੱਚ ਸ਼ਮੂਲੀਅਤ ਕਰਨਗੇ ਤਾਂ ਉਹ ਕਿਵੇਂ ਸੂਬੇ ਨੂੰ ਨਸ਼ਾ ਮੁਕਤ ਕਰ ਸਕਦੇ ਹਨ। ਇਹ ਸਵਾਲ ਹੁਣ ਹਾਸ਼ੀਏ ’ਤੇ ਹੈ।