ਜਵਾਹਰ ਨਵੋਦਿਆ ਵਿਦਿਆਲਿਆ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ 2025
ਲੁਧਿਆਣਾ, 08 ਫਰਵਰੀ (000) - ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਸੰਪਨ ਹੋਈ। 9ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ ਜਦਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ 11ਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਸੀ।
ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ 9ਵੀਂ ਜਮਾਤ ਲਈ 482 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਜਿਨ੍ਹਾਂ ਵਿੱਚੋਂ 319 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਇਸੇ ਤਰ੍ਹਾਂ 11ਵੀਂ ਜਮਾਤ ਲਈ 299 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਜਿਨ੍ਹਾਂ ਵਿੱਚੋਂ 133 ਵਿਦਿਆਰਥੀ ਆਪਣੀ ਪ੍ਰੀਖਿਆ ਦੇਣ ਲਈ ਬੈਠੇ ਸਨ।
ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਦੋਵੇਂ ਕੇਂਦਰਾਂ ਵਿੱਚ ਅਮਨ-ਅਮਾਨ ਨਾਲ ਸੰਪਨ ਹੋਈ ਅਤੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ ਦੇ ਪ੍ਰਿੰਸੀਪਲ ਸੁਮਨ ਮਦਾਨ, ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਅਤੇ ਸਹਿਯੋਗੀ ਸਟਾਫ ਦਾ ਵੀ ਧੰਨਵਾਦ ਕੀਤਾ।