ਮਜੀਠੀਆ ਖਿਲਾਫ਼ ਡਰੱਗ ਕੇਸ 'ਚ ਵੱਡਾ ਐਕਸ਼ਨ
ਮੋਹਾਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਡਰੱਗ ਤਸਕਰੀ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਮਾਮਲੇ ਦੀ ਜਾਂਚ ਕਰ ਰਹੀ SIT ਨੇ ਮੋਹਾਲੀ ਅਦਾਲਤ ਵਿੱਚ ਸਰਚ ਵਾਰੰਟ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਕੁਝ ਦਿਨ ਪਹਿਲਾਂ ਹੀ ਕਾਇਮ ਕੀਤੀ SIT ਬੇਹੱਦ ਚੌਕਸ ਨਜ਼ਰ ਆ ਰਹੀ ਹੈ। ਇਸ ਤੋਂ ਤੈਅ ਹੈ ਕਿ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ।
Read Also- ਕੈਬਨਿਟ ਮੀਟਿੰਗ ’ਚ ਕੀਤਾ ਗਿਆ ਸਿੱਖਿਆ ਦੇ ਹੁਲਾਰੇ ਲਈ ਵੱਡਾ ਫ਼ੈਸਲਾ
ਮਜੀਠੀਆ ਦੇ ਵਕੀਲਾਂ ਨੂੰ ਇਸ ਮਾਮਲੇ ਬਾਰੇ ਪਤਾ ਲੱਗਾ, ਉਨ੍ਹਾਂ ਨੇ ਵੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ SIT ਵੱਲੋਂ ਦਾਇਰ ਅਰਜ਼ੀ ਦੀ ਕਾਪੀ ਮੰਗੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਕਿਸ ਜਗ੍ਹਾ ਦੀ ਤਲਾਸ਼ੀ ਲਈ ਜਾਣੀ ਹੈ। ਜਦੋਂ ਕਿ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਅਰਜ਼ੀ ਨੂੰ ਗਲਤ ਕਰਾਰ ਦਿੱਤਾ ਹੈ। ਹੁਣ ਇਸ ਮਾਮਲੇ 'ਤੇ ਬਹਿਸ 5 ਅਪ੍ਰੈਲ ਨੂੰ ਹੋਵੇਗੀ।
ਮਜੀਠੀਆ ਨੇ ਕਹਿ ਦਿੱਤਾ ਸੀ ਕਿ ਸਰਕਾਰ ਉਨ੍ਹਾਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਾ ਸਕਦੀ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਹੈ ਕਿ ਜਦੋਂ ਉਨ੍ਹਾਂ ਦਾ ਟਾਈਮ ਆਇਆ ਤਾਂ ਬਦਲਾ ਲੈਣਗੇ। ਮਜੀਠੀਆ ਵਿਰੁੱਧ ਕੇਸ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਦਰਜ ਹੈ।
SIT ਵੱਲੋਂ ਮਜੀਠੀਆ ਵਿਰੁੱਧ NDPS ਐਕਟ ਤਹਿਤ ਦਰਜ ਕੀਤੀ ਗਈ FRI ਨੂੰ ਆਧਾਰ ਬਣਾਇਆ ਗਿਆ ਹੈ। ਜਦੋਂ 2022 ਵਿੱਚ SIT ਵੱਲੋਂ ਕੇਸ ਦਰਜ ਕੀਤਾ ਗਿਆ ਸੀ, ਤਾਂ ਉਸ ਸਮੇਂ ਦੱਸਿਆ ਗਿਆ ਸੀ ਕਿ ਭੋਲਾ ਡਰੱਗਜ਼ ਮਾਮਲੇ ਵਿੱਚ 6 ਤੋਂ 10 FRI ਦਰਜ ਕੀਤੀਆਂ ਗਈਆਂ ਹਨ। ਅਦਾਲਤ ਪਹਿਲਾਂ ਹੀ ਉਨ੍ਹਾਂ ਐਫਆਈਆਰਜ਼ ਵਿੱਚ ਆਪਣਾ ਫੈਸਲਾ ਦੇ ਚੁੱਕੀ ਹੈ। ਫੈਸਲੇ ਤੋਂ ਬਾਅਦ ਮਜੀਠੀਆ ਨੂੰ ਨਾਮਜ਼ਦ ਕਰਨਾ ਸੰਭਵ ਨਹੀਂ। ਇਸ ਤੋਂ ਬਾਅਦ 2022 ਵਿੱਚ ਕਾਂਗਰਸ ਸਰਕਾਰ ਦੌਰਾਨ ਇੱਕ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਜੇਲ੍ਹ ਵੀ ਗਏ।