ਲੁਧਿਆਣਾ ਦਿਹਾਤੀ ਪੁਲਿਸ ਵੱਲੋਂ 'ਲੱਖੇ ਵਾਲੇ ਜਵੈਲਰਜ਼' ਦੇ ਸ਼ੋਅਰੂਮ 'ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ 'ਲੱਖੇ ਵਾਲੇ ਜਵੈਲਰਜ਼' ਦੇ ਸ਼ੋਅਰੂਮ 'ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ

ਜਗਰਾਉਂ (ਲੁਧਿਆਣਾ), 16 ਮਾਰਚ (000) - ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਾਣੀ ਝਾਂਸੀ ਚੌਂਕ, ਜਗਰਾਉਂ (ਲੁਧਿਆਣਾ) ਨੇੜੇ ਲੱਖੇ ਵਾਲੇ ਜਵੈਲਰਜ਼ ਦੇ ਸ਼ੋਅਰੂਮ 'ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਗ੍ਰਿਫਤਾਰੀ ਇੱਕ ਮੁਕਾਬਲੇ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ ਸੀ।

ਮੁਲਜ਼ਮ ਦੀ ਪਛਾਣ ਕ੍ਰਿਸ਼ਨ ਉਰਫ ਕਾਕੀ ਪੁੱਤਰ ਰਾਜੂ ਵਾਸੀ ਮਲਸੀਆਂ ਵਾਲੀ ਬਸਤੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਇੱਕ .32 ਬੋਰ ਦਾ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ ਬਾਈਕ ਵੀ ਬਰਾਮਦ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 5 ਮਾਰਚ ਨੂੰ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ, ਸੀ.ਆਈ.ਏ. ਲੁਧਿਆਣਾ ਦਿਹਾਤੀ ਅਤੇ ਏ.ਜੀ.ਟੀ.ਐਫ. ਵੱਲੋਂ ਸਾਂਝੇ ਤੌਰ 'ਤੇ ਖੁਫੀਆ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਗਰਾਉਂ-ਸਿਧਵਾਂ ਬੇਟ ਰੋਡ ਨੇੜੇ ਉਸ ਦੀ ਲੋਕੇਸ਼ਨ ਟਰੈਕ ਕੀਤੀ ਗਈ ਸੀ।

ਐਸ.ਐਸ.ਪੀ. ਗੁਪਤਾ ਨੇ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਨੇ ਉਸਦਾ ਪਿੱਛਾ ਕੀਤਾ ਅਤੇ ਦੋਸ਼ੀ ਵੱਲੋਂ ਆਤਮ ਸਮਰਪਣ ਕਰਨ ਦੀ ਬਜਾਏ, ਉਸਨੇ ਪੁਲਿਸ ਪਾਰਟੀ 'ਤੇ 3 ਗੋਲੀਆਂ ਦਾਗੀਆਂ, ਜਿਨ੍ਹਾਂ ਵਿਚੋਂ 1 ਪੁਲਿਸ ਦੀ ਗੱਡੀ ਨੂੰ ਲੱਗੀ। ਖੁਸ਼ਕਿਸਮਤੀ ਨਾਲ ਗੋਲੀ ਕਿਸੇ ਵੀ ਪੁਲਿਸ ਦੇ ਨਹੀਂ ਲੱਗੀ। ਆਤਮ ਰੱਖਿਆ ਵਿੱਚ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਦੀ ਜਵਾਬੀ ਕਾਰਵਾਈ ਦੌਰਾਨ ਦੋਸ਼ੀ ਦੀ ਸੱਜੀ ਲੱਤ ਵਿੱਚ ਗੋਲੀ ਵੱਜੀ ਅਤੇ ਉਸਨੂੰ ਕਾਬੂ ਕਰ ਲਿਆ ਗਿਆ। ਉਸ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।

ਥਾਣਾ ਸਿਟੀ ਜਗਰਾਉਂ ਵਿੱਚ ਧਾਰਾ 125, 61 ਬੀ.ਐਨ.ਐਸ. ਅਤੇ 25 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸ.ਐਸ.ਪੀ. ਅੰਕੁਰ ਗੁਪਤਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
---------
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
- ਯੁੱਧ ਨਸ਼ਿਆਂ ਵਿਰੁੱਧ -
ਵਿਧਾਇਕ ਗਿਆਸਪੁਰਾ ਦੀ ਅਗਵਾਈ 'ਚ 'ਨਸ਼ੇ ਨੂੰ ਨਾਂਹ, ਜਿੰਦਗੀ ਨੂੰ ਹਾਂ' ਬੈਨਰ ਹੇਠ ਪੈਦਲ ਮਾਰਚ ਕੱਢਿਆ
- ਦਾਣਾ ਮੰਡੀ ਪਾਇਲ ਤੋਂ ਗੁਰਦੁਆਰਾ ਸ੍ਰੀ ਕਰਮਸਰ ਰਾੜਾ ਸਾਹਿਬ ਤੱਕ ਮਾਰਚ ਦੌਰਾਨ ਸੈਂਕੜਿਆਂ ਨੌਂਜਵਾਨਾਂ, ਹਲਕਾ ਪਾਇਲ ਦੇ ਸਰਪੰਚਾਂ, ਪੰਚਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਮੂਲੀਅਤ
- ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ - ਮਨਵਿੰਦਰ ਸਿੰਘ ਗਿਆਸਪੁਰਾ
ਪਾਇਲ/ਲੁਧਿਆਣਾ, 16 ਮਾਰਚ (000) - ਪੰਜਾਬ ਸਰਕਾਰ ਵੱਲੋਂ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅੱਗੇ ਤੋਰਦਿਆਂ, ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਦੀ ਰੋਕਥਾਮ ਵਿਰੁੱਧ ਲਾਮਬੰਦ ਕਰਨ ਲਈ ਪੈਦਲ ਮਾਰਚ ਕੱਢਿਆ ਗਿਆ।

'ਨਸ਼ੇ ਨੂੰ ਨਾਂਹ, ਜਿੰਦਗੀ ਨੂੰ ਹਾਂ'' ਸਲੋਗਨ ਹੇਠ ਦਾਣਾ ਮੰਡੀ ਪਾਇਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕਰਮਸਰ ਰਾੜਾ ਸਾਹਿਬ ਤੱਕ ਕੱਢੇ ਪੈਦਲ ਮਾਰਚ ਦੌਰਾਨ ਸੈਂਕੜਿਆਂ ਨੌਂਜਵਾਨਾਂ, ਹਲਕਾ ਪਾਇਲ ਦੇ ਸਰਪੰਚਾਂ, ਪੰਚਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਲੌਦ, ਕਰਨ ਸਿਓੜਾ, ਚੇਅਮੈਨ ਮਾਰਕੀਟ ਕਮੇਟੀ ਦੋਰਾਹਾ, ਬੂਟਾ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਡੀ.ਐਸ.ਪੀ. ਪਾਇਲ ਦੀਪਕ ਰਾਏ, ਸੁਦਰਸ਼ਨ ਕੁਮਾਰ ਪੱਪੂ ਪ੍ਰਧਾਨ ਨਗਰ ਕੌਂਸਲ, ਦੋਰਾਹਾ, ਪ੍ਰਧਾਨ ਨਗਰ ਕੌਂਸਲ ਮਲੌਦ ਦੀਪਕ ਗੋਇਲ, ਐਸ.ਐਮ.ਓ. ਹਰਵਿੰਦਰ ਸਿੰਘ, ਐਸ.ਐਚ.ਓ. ਪਾਇਲ ਸੰਦੀਪ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੈਦਲ ਮਾਰਚ ਦੇ ਆਯੋਜਨ ਦਾ ਮੂਲ ਮੰਤਵ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਸੁਨੇਹਾ ਹਰ ਪਿੰਡ ਦੀ ਗਲੀ-ਗਲੀ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ।

ਵਿਧਾਇਕ ਗਿਆਸਪੁਰਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਜ਼ਮੀਨੀ ਪੱਧਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਉਣਾ ਸਮੇਂ ਦੀ ਲੋੜ ਹੈ।

ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੈਦਲ ਮਾਰਚ ਦੇ ਆਯੋਜਨ ਦਾ ਮੂਲ ਮੰਤਵ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਸੁਨੇਹਾ ਹਰ ਪਿੰਡ ਦੀ ਗਲੀ-ਗਲੀ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ।
 
 
Tags: